Monday, July 8, 2024

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਵੱਡਾ ਉਪਰਾਲਾ- ਈ.ਟੀ.ਓ

ਮੁੱਖ ਮੰਤਰੀ ਵਲੋਂ ਐਨ.ਓ.ਸੀ ਬੰਦ ਕਰਨ ਦੇ ਕੀਤੇ ਜਾ ਰਹੇ ਐਲਾਨ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਦਾ ਜਾਇਜ਼ਾ ਲੈਂਦੇ ਕਿਹਾ ਕਿ ਮੈਨੂੰ ਅੱਜ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇਕ ਥਾਂ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉਤੇ ਹੋ ਰਹੇ ਹਨ।ਉਨਾਂ ਕਿਹਾ ਕਿ ਇੰਨਾ ਕੰਮਾਂ ਲਈ ਵੱਡੀ ਖੱਜ਼ਲ ਖੁਆਰੀ ਲੋਕਾਂ ਦੀ ਹੁੰਦੀ ਸੀ, ਪਰ ਅੱਜ ਇਹ ਕੰਮ ਬਿਨਾਂ ਕੋਈ ਪੈਸੇ ਤੇ ਧੱਕੇ ਖਾਧੇ ਹੋ ਰਹੇ ਹਨ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਉਪਰਾਲਾ ਹੈ।ਉਨਾਂ ਮੁੱਖ ਮੰਤਰੀ ਮਾਨ ਵਲੋਂ ਕੀਤੇ ਜਾ ਰਹੇ ਐਲਾਨ, ਜਿਸ ਵਿਚ ਰਜਿਸਟਰੀਆਂ ਲਈ ਐਨ.ਓ.ਸੀ ਨਹੀਂ ਰਹੇਗੀ, ਦਾ ਸਵਾਗਤ ਕਰਦੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਫੈਸਲਾ ਹੈ, ਜਿਸ ਨਾਲ ਤਹਿਸੀਲਾਂ ਤੇ ਹੋਰ ਦਫਤਰਾਂ ਵਿੱਚ ਹੁੰਦਾ ਭਿ੍ਰਸ਼ਟਾਚਾਰ ਰੁੱਕ ਜਾਵੇਗਾ।
ਉਨਾਂ ਕੈਂਪ ਵਿਚ ਚੱਲ ਰਹੇ ਇਕੱਲੇ ਇਕੱਲੇ ਕਾਊਂਟਰ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿੱਠ ਥਾਪੜਦੇ ਉਨਾਂ ਨੂੰ ਲੋਕ ਸੇਵਾ ਲਈ ਪ੍ਰੇਰਿਤ ਕੀਤਾ।ਹਰਭਜਨ ਸਿੰਘ ਕੈਬਨਿਟ ਮੰਤਰੀ ਨੇ ਇਲਾਕੇ ਦੇ ਕੰਮ ਕਰਵਾਉਣ ਆਏ ਲੋਕਾਂ ਨੂੰ ਮਿਲ ਕੇ ਉਨਾਂ ਦਾ ਕੈਂਪ ਪ੍ਰਤੀ ਨਜ਼ਰੀਆ ਵੀ ਜਾਣਿਆ।ਕੈਬਨਿਟ ਮੰਤਰੀ ਨੇ ਕਿਹਾ ਕਿ 43 ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਇੰਨਾ ਕੈਂਪਾਂ ਵਿੱਚ ਦਿੱਤੀਆਂ ਜਾ ਰਹੀਆਂ ਹਨ, ਉਹ ਵੀ ਲੋਕਾਂ ਦੇ ਬੂਹੇ ਉਤੇ ਜਾ ਕੇ ਮਿਲ ਰਹੀਆਂ ਹਨ।ਕੈਬਨਿਟ ਮੰਤਰੀ ਨੇ ਕੈਂਪ ਵਿੱਚ ਮੌਕੇ ‘ਤੇ ਹੀ ਨਗਰ ਕੌਸ਼ਲ ਜੰਡਿਆਲਾ ਗੁਰੂ ਵਲੋਂ ‘ਨੋ ਡਿਊ ਸਰਟੀਫਿਕੇਟ’ ਵੀ ਲੋਕਾਂ ਨੂੰ ਵੰਡੇ।ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਰ ਸ਼ਹਿਰ, ਹਰ ਵਾਰਡ, ਹਰ ਪਿੰਡ ਇੰਨਾ ਕੈਂਪਾਂ ਤਹਿਤ ਕਵਰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਇੰਨਾ ਕੈਂਪਾਂ ਦਾ ਲਾਹਾ ਲੈਂਦੇ ਹੋਏ ਹਰ ਤਰਾਂ ਦੀ ਸੇਵਾ ਲਈ ਕੈਂਪਾਂ ਵਿਚ ਜਰੂਰ ਆਉਣ।
ਹਲਕੇ ਦੇ ਲੋਕਾਂ ਨੇ ਮਾਨ ਸਰਕਾਰ ਵਲੋਂ ਕੀਤੇ ਗਏ ਇਸ ਵੱਡੇ ਉਪਰਾਲੇ ਦੀ ਸ਼ਲਾਘਾ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਸ ਤਰਾਂ ਦੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਸ ਤਰਾਂ ਨਾਲ ਹੀ ਕੰਮ ਕਰ ਰਹੇ ਹਨ। ਇਸ ਮੌਕੇ ਪਾਰਟੀ ਦੇ ਆਗੂ ਨਰੇਸ਼ ਪਾਠਕ, ਛਨਾਖ ਸਿੰਘ ਚੇਅਰਮੈਨ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …