ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ।ਇਸ
ਤਹਿਤ ਅੱਜ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਭਰਾੜੀਵਾਲ ਸਰਕਾਰੀ ਸਕੂਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਏ.ਸੀ.ਪੀ ਸੁਰਿੰਦਰ ਸਿੰਘ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਇਸ ਕੈਂਪ ਵਿੱਚ ਹਾਜ਼ਰ ਸਨ।
ਵਿਧਾਇਕ ਡਾ ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਸਰਕਾਰ ’ਆਪ ਦੇ ਦੁਆਰ’ ਸਕੀਮ ਤਹਿਤ ਇਸ ਕੈਂਪ ’ਚ 43 ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਲੋਕਾਂ ਨੂੰ ਸੇਵਾ ਕੇਂਦਰਾਂ ’ਤੇ ਜਾਣਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ 2023 ਵਿੱਚ ਹੀ ਆਪਣੀ ਯੋਜਨਾ ਦਾ ਐਲਾਨ ਕਰ ਦਿੱਤਾ ਸੀ।ਜਿਸ ’ਤੇ ਅੱਜ ਉਹ ਖੁਦ ਅਧਿਕਾਰੀਆਂ ਸਮੇਤ ਕੈਂਪ ’ਚ ਸ਼ਾਮਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ।ਇਸ ਮੌਕੇ ਤਹਿਸੀਲਦਾਰ ਮਨਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਵਲੰਟੀਅਰ ਸਨਪ੍ਰੀਤ ਭਾਟੀਆ, ਰਾਜੂ ਭਾਟੀਆ, ਕਮਲ ਕੁਮਾਰ, ਵਿਮਲ, ਪ੍ਰਿਆ ਭਾਟੀਆ, ਯੁਵਰਾਜ ਸਿੰਘ ਆਦਿ ਹਾਜ਼ਰ ਸਨ।
ਵਿਧਾਇਕ ਡਾ ਅਜੇ ਗੁਪਤਾ ਨੇ ਦੱਸਿਆ ਕਿ ਕੈਂਪ ਵਿੱਚ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਜਿਥੇ, ਲੋਕਾਂ ਨੂੰ ਲੋੜੀਂਦੇ ਦਸਤਾਵੇਜ਼, ਫਾਰਮ ਭਰਨ ਵਿੱਚ ਮਦਦ, ਫਾਰਮ ਵਿੱਚਲੀਆਂ ਗਲਤੀਆਂ ਨੂੰ ਠੀਕ ਕਰਨ, ਸਹੀ ਜਗ੍ਹਾ ’ਤੇ ਜਾਣ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media