ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਟੀਮਾਂ ਨੇ 37ਵੇਂ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਯੁਵਕ ਮੇਲੇ 2023-24 ਵਿੱਚ ਦੂਜੀ ਰਨਰਅੱਪ ਪੁਜ਼ੀਸ਼ਨ ਹਾਸਲ ਕਰਕੇ ਇੱਕ ਵਾਰ ਫਿਰ ਆਪਣੀ ਛਾਪ ਛੱਡੀ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ 31 ਜਨਵਰੀ ਤੋਂ 4 ਫਰਵਰੀ 2024 ਤੱਕ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੇ ਬੈਨਰ ਹੇਠ ਕਰਵਾਏ ਗਏ ਇਸ ਫੈਸਟੀਵਲ ਵਿੱਚ 18 ਭਾਗ ਲੈਣ ਵਾਲੀਆਂ ਯੂਨੀਵਰਸਿਟੀਆਂ ਵਲੋਂ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 54 ਵਿਦਿਆਰਥੀ ਕਲਾਕਾਰਾਂ ਨੇ 26 ਈਵੈਂਟਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਆਪਣੀ ਕਲਾ ਦਾ ਚੰਗਾ ਪ੍ਰਦਰਸ਼ਨ ਕਰਦਿਆਂ ਦੂਜੇ ਰਨਰਜ਼ਅੱਪ ਟਰਾਫੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ।
ਡਾ. ਅਮਨਦੀਪ ਸਿੰਘ ਇੰਚਾਰਜ਼ ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਦੱਸਿਆ ਕਿ ਸਮੁੱਚੀ ਪੁਜ਼ੀਸ਼ਨਾਂ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪਹਿਲਾ, ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਪਹਿਲਾ ਰਨਰਜ਼ਅਪ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੂਜਾ ਰਨਰਜ਼ਅਪ, ਪੰਜਾਬੀ ਯੂਨੀਵਰਸਿਟੀ ਪਟਿਆਲਾ ਚੌਥੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਵੇਂ ਸਥਾਨ ’ਤੇ ਰਹੀ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਿਊਜ਼ਿਕ ਆਈਟਮਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਡਾਂਸ ਆਈਟਮਾਂ ਵਿੱਚ ਪਹਿਲਾ ਰਨਰਅੱਪ ਹਾਸਿਲ ਕੀਤਾ।ਈਵੈਂਟ ਵਾਈਜ਼ ਯੂਨੀਵਰਸਿਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਲਾਸੀਕਲ ਇੰਸਟਰੂਮੈਂਟਲ (ਨਾਨ ਪਰਕਸ਼ਨ) ਅਤੇ ਵੈਸਟਰਨ ਗਰੁੱਪ ਸੌਂਗ ਵਿੱਚ ਪਹਿਲਾ ਸਥਾਨ, ਕਲਾਸੀਕਲ ਇੰਸਟਰੂਮੈਂਟਲ (ਪਰਕਸ਼ਨ), ਵੈਸਟਰਨ ਵੋਕਲ ਸੋਲੋ, ਕਲਾਸੀਕਲ ਡਾਂਸ, ਸਕਿੱਟ, ਮਿਮਿਕਰੀ ਅਤੇ ਰੰਗੋਲੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ, ਯੂਨੀਵਰਸਿਟੀ ਨੇ ਕਲਾਸੀਕਲ ਵੋਕਲ ਸੋਲੋ ਅਤੇ ਲਾਈਟ ਵੋਕਲ ਇੰਡੀਅਨ ਵਿੱਚ ਤੀਜਾ ਸਥਾਨ ਅਤੇ ਗਰੁੱਪ ਸੌਂਗ ਇੰਡੀਅਨ, ਵੈਸਟਰਨ ਇੰਸਟਰੂਮੈਂਟਲ ਸੋਲੋ, ਫੋਕ ਡਾਂਸ, ਕੁਇਜ਼, ਕੋਲਾਜ਼ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਆਨ ਦਾ ਸਪਾਟ ਪੇਂਟਿੰਗ, ਕਲੇ ਮਾਡਲਿੰਗ ਅਤੇ ਇੰਸਟਾਲੇਸ਼ਨ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ, ਜਦਕਿ ਵਨ ਐਕਟ ਪਲੇ, ਮਾਈਮ ਅਤੇ ਪੋਸਟਰ ਮੇਕਿੰਗ ਵਿੱਚ 5ਵਾਂ ਸਥਾਨ ਪ੍ਰਾਪਤ ਕੀਤਾ।
ਪ੍ਰੋ. ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ ਨੇ 37ਵੇਂ ਉੱਤਰੀ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿਚ ਅਹਿਮ ਪ੍ਰਾਪਤੀਆਂ ਕਰਨ `ਤੇ ਸਮੁੱਚੀ ਟੀਮ ਨੂੰ ਹਾਰਦਿਕ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਤਰੱਕੀ ਕਰਨ ਦਾ ਆਸ਼ੀਰਵਾਦ ਦਿੱਤਾ। ਪ੍ਰੋ. ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੱਕ ਮੋਹਰੀ ਅਕਾਦਮਿਕ ਸੰਸਥਾ ਹੈ ਜੋ ਸਿੱਖਿਆ, ਖੋਜ਼ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਉਤਮਤਾ ਲਈ ਆਪਣੀ ਵਚਨਬੱਧਤਾ ਲਈ ਜਾਣੀ ਜਾਂਦੀ ਹੈ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …