Monday, December 30, 2024

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਮਿਟਾਉਣਗੇ ਭ੍ਰਿਸ਼ਟਾਚਾਰ ਤੇ ਖੱਜ਼ਲ ਖੁਆਰੀ -ਧਾਲੀਵਾਲ

ਅਜਨਾਲਾ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਅਧੀਨ ਜਿੰਨਾ ਕੈਂਪਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਇਹ ਦਫਤਰਾਂ ਵਿੱਚ ਆਮ ਲੋਕਾਂ ਦੀ ਹੁੰਦੀ ਖੱਜ਼ਲ ਖੁਆਰੀ ਤੇ ਲੁੱਟ ਦਾ ਖੁਰਾ ਖੋਜ਼ ਮਿਟਾ ਦੇਣਗੇ, ਕਿਉਂਕਿ ਜਦ ਲੋਕਾਂ ਦੇ ਕੰਮ ਉਨਾਂ ਦੇ ਬੂਹੇ ‘ਤੇ ਹੋਣ ਲੱਗ ਪੈਣਗੇ ਤਾਂ ਲੋਕ ਕਿਸੇ ਨੂੰ ਪੈਸੇ ਦੇਣ ਬਾਰੇ ਸੋਚਣਗੇ ਵੀ ਨਹੀਂ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਵਿਚ ਲੱਗੇ ਕੈਂਪਾਂ ਦਾ ਦੌਰਾ ਕਰਨ ਮੌਕੇ ਕੀਤਾ।ਉਨਾਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸ਼ੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ-ਪਿੰਡ ਜਾ ਕੇ ਪ੍ਰਸ਼ਾਸ਼ਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਉਨਾਂ ਦੀਆਂ ਮੁਸ਼ਕਲਾਂ ਦਾ ਹੱਲ ਵੀ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ।
ਧਾਲੀਵਾਲ ਨੇ ਹਲਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਅਜਨਾਲਾ ਹਲਕੇ ਦੇ ਪਰ ਪਿੰਡ ਤੇ ਸ਼ਹਿਰ ਵਿੱਚ ਇਹ ਕੈਂਪ ਵਾਰੀ ਵਾਰੀ ਲੱਗਣਗੇ ਹਨ, ਤਾਂ ਜੋ ਲੋਕ ਆਪਣੇ ਨੇੜੇ ਲੱਗਣ ਵਾਲੇ ਕੈਂਪ ਵਿੱਚ ਜਾ ਕੇ ਮੌਕੇ ‘ਤੇ ਆਪਣਾ ਕੰਮ ਕਰਵਾ ਸਕਣ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਕਿਹਾ ਸੀ ਉਹ ਕਰ ਵਿਖਾਇਆ ਹੈ ਅਤੇ ਅਹਿਸਾਸ ਕਰਵਾ ਦਿੱਤਾ ਕਿ ਇਹ ਲੋਕਾਂ ਦੀ ਸਰਕਾਰ ਹੈ।ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਇੰਤਕਾਲ ਸਬੰਧੀ ਕੈਂਪ ਲਗਾ ਕੇ ਮੌਕੇ ਉਤੇ ਵੱਡੀ ਪੱਧਰ ਉਤੇ ਇੰਤਕਾਲ ਕੀਤੇ ਸਨ ਅਤੇ ਹੁਣ 43 ਤਰ੍ਹਾਂ ਦੀਆਂ ਸੇਵਾਵਾਂ ਦੇਣ ਲਈ ਸਰਕਾਰ ਪੰਜਾਬੀਆਂ ਦੇ ਦਰਵਾਜ਼ੇ ‘ਤੇ ਪਹੁੰਚ ਚੁੱਕੀ ਹੈ।ਉਨਾਂ ਦੱਸਿਆ ਕਿ 8 ਫਰਵਰੀ ਨੂੰ ਹਰਦੋ ਪੁਤਲੀ, ਚੱਕ ਸਿਕੰਦਰ, ਦਿਆਲਪੁਰ ਤੇ ਉਰਦਾਂ ਵਿਖੇ ਇਹ ਕੈਂਪ ਲਗਾਏ ਜਾਣਗੇ।

Check Also

ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …