ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੇ ਵੱਖ-ਵੱਖ ਅਹੁੱਦਿਆਂ ਲਈ 18-02-2024 ਨੂੰ ਹੋਣ ਵਾਲੀਆ ਚੋਣਾਂ ਲਈ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀਆਂ ਚੀਫ਼ ਖ਼ਾਲਸਾ ਦੀਵਾਨ ਚੋਣ ਦਫ਼ਤਰ ਵਿਖੇ ਦਾਖਲ ਕਰਵਾਏ ਗਏ।ਰਿਟਰਨਿੰਗ ਅਫ਼ਸਰ ਇੰਜੀ. ਜਸਪਾਲ ਸਿੰਘ, ਪ੍ਰੋ. ਸੁਖਬੀਰ ਸਿੰਘ, ਐਡਵੋਕੇਟ ਇੰਦਰਜੀਤ ਸਿੰਘ ਅੜੀ ਨੇ ਦੱਸਿਆ ਕਿ ਪਹਿਲੀ ਧਿਰ ਵੱਲੋਂ ਪ੍ਰਧਾਨ ਦੇ ਅਹੁੱਦੇ ਲਈ ਡਾ. ਇੰਦਰਬੀਰ ਸਿੰਘ ਨਿੱਜ਼ਰ, ਮੀਤ ਪ੍ਰਧਾਨ ਦੇ ਦੋ ਅਹੁੱਦਿਆਂ ਲਈ ਸੰਤੋਖ ਸਿੰਘ ਸੇਠੀ ਅਤੇ ਜਗਜੀਤ ਸਿੰਘ, ਸਥਾਨਕ ਪ੍ਰਧਾਨ ਦੇ ਅਹੁੱਦੇ ਲਈ ਕੁਲਜੀਤ ਸਿੰਘ ਅਤੇ ਆਨਰੇਰੀ ਸਕੱਤਰਾਂ ਦੇ ਦੋ ਅਹੁੱਦਿਆਂ ਲਈ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਇਸੇ ਤਰ੍ਹਾਂ ਦੂਜੀ ਧਿਰ ਵਲੋਂ ਪ੍ਰਧਾਨ ਦੇ ਅਹੁੱਦੇ ਲਈ ਸੁਰਿੰਦਰ ਸਿੰਘ ਪਾਲ, ਮੀਤ ਪ੍ਰਧਾਨ ਦੇ ਦੋ ਅਹੁੱਦਿਆਂ ਲਈ ਸਰਬਜੀਤ ਸਿੰਘ ਅਤੇ ਅਮਰਜੀਤ ਸਿੰਘ ਬਾਂਗਾ, ਸਥਾਨਕ ਪ੍ਰਧਾਨ ਦੇ ਅਹੁੱਦੇ ਲਈ ਸੁਖਦੇਵ ਸਿੰਘ ਮੱਤੇਵਾਲ, ਆਨਰੇਰੀ ਸਕੱਤਰ ਦੇ ਦੋ ਅਹੁੱਦਿਆਂ ਲਈ ਡਾ .ਜਸਵਿੰਦਰ ਸਿੰਘ ਢਿੱਲੋਂ ਅਤੇ ਰਮਨੀਕ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਉਹਨਾਂ ਨੇ ਦੱਸਿਆ ਕਿ ਉਮੀਦਵਾਰ ਆਪਣੀ ਨਾਮਜ਼ਦਗੀ 07-02-2024 ਤੱਕ ਵਾਪਿਸ ਲੈ ਸਕਦੇ ਹਨ, ਜਿਸ ਲਈ ਸਮਾਂ ਦੁਪਹਿਰ 1:00 ਤੋ 3:00 ਵਜੇ ਤੱਕ ਰੱਖਿਆ ਗਿਆ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਉਪਰੰਤ 08-02-2024 ਨੂੰ ਉਮੀਦਵਾਰਾਂ ਦੀ ਅਤਿਮ ਸੂਚੀ ਦੁਪਹਿਰ 12:00 ਵਜੇ ਜਾਰੀ ਕਰ ਦਿੱਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …