Saturday, December 21, 2024

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭ ਹੋਏ ਵਿਸ਼ੇਸ਼ ਕੈਂਪ

ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲੋਕਾਂ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਵੱਡੀ ਗਿਣਤੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਮਹੱਤਵਪੂਰਨ ਉਪਰਾਲੇ ਤਹਿਤ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਇੱਕੋ ਦਿਨ ਵਿੱਚ 24 ਕੈਂਪ ਆਯੋਜਿਤ ਕੀਤੇ ਗਏ।ਜਿਨ੍ਹਾਂ ਦਾ ਵੱਡੀ ਗਿਣਤੀ ਲੋੜਵੰਦਾਂ ਨੇ ਭਰਪੂਰ ਲਾਭ ਉਠਾਇਆ ਅਤੇ ਸਬੰਧਤ ਵਿਭਾਗਾਂ ਰਾਹੀਂ ਮੌਕੇ ’ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਗਈ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਭਰਾੜੀਵਾਲ ਵਿਖੇ ਆਯੋਜਿਤ ਅਜਿਹੇ ਹੀ ਕੈਂਪ ਦਾ ਜਾਇਜ਼ਾ ਲੈਂਦਿਆਂ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪਾਂ ਵਿੱਚ ਸ਼ਾਮਲ ਹੋਏ ਲੋਕ ਸਰਕਾਰ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ, ਕਿਉਂ ਜੋ ਲੋਕਾਂ ਦੀਆਂ ਸਰਕਾਰੀ ਸੇਵਾਵਾਂ ਨਾਲ ਸਬੰਧਤ ਲੋੜਾਂ ਦੀ ਪੂਰਤੀ ਇਕੋ ਹੀ ਥਾਂ ’ਤੇ ਕਰਵਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੀ ਖੱਜ਼ਲ ਖੁਆਰੀ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਇਹ ਮੁਹਿੰਮ ਆਰੰਭ ਕੀਤੀ ਗਈ ਹੈ, ਜਿਸ ਤਹਿਤ ਸੂਬੇ ਵਿੱਚ ਹੁਣ ਰੋਜ਼ਾਨਾ ਦੇ ਆਧਾਰ ’ਤੇ ਕੈਂਪ ਜਾਰੀ ਰੱਖੇ ਜਾਣਗੇ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਵੀ ਲੋੜੀਂਂਦਾ ਅਮਲਾ ਇੰਨਾਂ ਕੈਂਪਾਂ ਵਿੱਚ ਮੌਜ਼ੂਦ ਰਹੇਗਾ ਅਤੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਸੁਹਿਰਦ ਯਤਨ ਹੋਣਗੇ।ਉਨ੍ਹਾਂ ਇਸ ਦੌਰਾਨ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟੇਰਟ ਨੂੰ ਹਦਾਇਤ ਕੀਤੀ ਹੈ ਕਿ ਸਬ ਡਵੀਜ਼ਨਾਂ ਦੀ ਪੇਂਡੂ ਤੇ ਸ਼ਹਿਰੀ ਵਸੋਂ ਨੂੰ ਸਰਕਾਰੀ ਸੇਵਾਵਾਂ ਦੇ ਲਾਭ ਮੁਹੱਈਆ ਕਰਵਾਉਣ ਹਿੱਤ ਇਨ੍ਹਾਂ ਕੈਂਪਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇੇ।ਇਨ੍ਹਾਂ ਵਿਸ਼ੇਸ ਕੈਂਪਾਂ ਦਾ ਸਿਲਸਿਲਾ ਲਗਾਤਰ ਇੱਕ ਮਹੀਨਾ ਚੱਲੇਗਾ ਇਸ ਲਈ ਇਸ ਮੁਹਿੰਮ ਤਹਿਤ ਕੈਂਪ ਲਗਾਉਣ ਵਾਲੇ ਅਧਿਕਾਰੀ ਤੇ ਕਰਮਚਾਰੀ ਲੋਕਾਂ ਦੀ ਸੁਵਿਧਾ ਲਈ ਸਬੰਧਤ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੋਰ ਸਾਧਨਾਂ ਰਾਹੀਂ ਕੈਂਪਾਂ ਬਾਰੇ ਅਗੇਤੇ ਤੌਰ ’ਤੇ ਜਾਗਰੂਕਤਾ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣਗੇ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਕੈਂਪਾਂ ਦਾ ਲਾਭ ਹਾਸਲ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਇਨ੍ਹਾਂ ਕੈਂਪਾਂ ਵਿੱਚ ਸੇਵਾ ਕੇਂਦਰ ਦੀ ਕਰਮਚਾਰੀ ਵੀ ਹਨ ਅਤੇ ਕੋਈ ਵੀ ਬਿਨੈਕਾਰ ਸੇਵਾ ਕੇਂਦਰਾਂ ਦੀਆਂ ਨਿਰਧਾਰਿਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ।
ਇਸ ਮੌਕੇ ਐਸ.ਡੀ.ਐਮ ਮਨਵਕੰਵਲ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …