Sunday, December 22, 2024

ਜਿਲ੍ਹੇ ਦੇ 280 ਪਿੰਡਾਂ ‘ਚ ਹੋਈ ਜ਼ੀਰੋ ਬਰਨਿੰਗ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਜਿਆਦਾ ਅੱਗ ਲਗਾਉਣ ਵਾਲੇ ਪਿੰਡ ਦਾ ਕੀਤਾ ਦੌਰਾ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਕੁੱਲ 776 ਪਿੰਡਾਂ ਵਿਚੋਂ 280 ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ੀਰੋ ਬਰਨਿੰਗ ਹੋਈ ਹੈ ਅਤੇ ਵਿੱਤੀ ਸਾਲ 2023-24 ਦੌਰਾਨ ਪਰਾਲੀ ਦੀ ਅੱਗ ਨੂੰ ਰੋਕਣ ਲਈ 885 ਮਸ਼ੀਨਾਂ ਸਬਸਿਡੀ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਾਉਣੀ 2023 ਦੌਰਾਨ ਪਰਾਲੀ ਨੂੰ ਸਭ ਤੋਂ ਵੱਧ ਅੱਗ ਲਗਾਉਣ ਵਾਲੇ ਬਲਾਕ ਮਜੀਠਾ ਦੇ ਪਿੰਡ ਨਵੇਂ ਨਾਗ ਦਾ ਦੌਰਾ ਕਰਨ ਸਮੇਂ ਕੀਤਾ।ਉਨਾਂ ਦੱਸਿਆ ਕਿ ਸੈਟੇਲਾਈਟ ਮੁਤਾਬਿਕ 1573 ਸਪਾਟਾਂ ’ਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਸੂਚਨਾ ਪ੍ਰਾਪਤ ਹੋਈ ਸੀ। ਉਨਾਂ ਦੱਸਿਆ ਕਿ ਵਾਤਾਵਰਨ ਨੂੰ ਬਚਾਉਣ ਲਈ ਮਸ਼ੀਨ ਲੈਣ ਲਈ ਗਰੁੱਪ ਨੂੰ 80 ਫੀਸਦੀ ਸਬਸਿਡੀ ਅਤੇ ਇਕ ਕਿਸਾਨ ਵਲੋਂ ਮਸ਼ੀਨ ਲਈ 50 ਫੀਸਦੀ ਸਬਸਿਡੀ ਦਿੱਤੀ ਗਈ ਸੀ।2018 ਤੋਂ ਲੈ ਕੇ ਹੁਣ ਤੱਕ 4704 ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਗਈਆਂ ਹਨ।
ਥੋਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਬਲਾਕ ਮਜੀਠਾ ਦੇ ਪਿੰਡ ਨਵੇਂ ਨਾਗ ਵਿੱਚ ਵੱਧ ਅੱਗ ਲੱਗਣ ਦੇ ਕਾਰਨਾਂ ਨੂੰ ਜਾਣਿਆ।ਕਿਸਾਨਾਂ ਵੱਲੋਂ ਮੰਗ ਕੀਤੀ ਗਈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦੀ ਸਰਕਾਰ ਵੱਲੋਂ ਆਗਿਆ ਹੋਣੀ ਚਾਹੀਦੀ ਹੈ ਤਾਂ ਜੋ ਝੋਨੇ ਦੀ ਕਟਾਈ ਅਤੇ ਸਬਜ਼ੀਆਂ ਦੀ ਅਗੇਤੀ ਬਿਜ਼ਾਈ ਕਰਨ ਵਿੱਚ ਉਹਨਾ ਨੂੰ ਕੁੱਝ ਦਿਨਾਂ ਦਾ ਸਮਾਂ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਮਿਲ ਸਕੇ ਅਤੇ ਖੇਤੀ ਮਸ਼ੀਨਰੀ ਸਬਸਿਡੀ ਦੇ ਨਾਲ-ਨਾਲ ਪ੍ਰਤੀ ਏਕੜ 2000 ਰੁਪਏ ਮੁਆਵਜਾ ਪਰਾਲੀ ਦੀ ਸਾਂਭ-ਸੰਭਾਲ ਲਈ ਵੀ ਸਰਕਾਰ ਵਲੋਂ ਦਿੱਤਾ ਜਾਵੇ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫਸਰ ਸੁਖਚੈਨ ਸਿੰਘ, ਵਿਸ਼ਾ ਵਸਤੂ ਮਾਹਿਰ ਰਮਨ ਕੁਮਾਰ, ਸਹਾਇਕ ਇੰਜੀਨੀਅਰ ਪ੍ਰਦੂਸ਼ਣ ਰੋਕਥਾਮ ਬੋਰਡ ਵਿਨੋਦ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦਵਿੰਦਰ ਸਿੰਘ, ਅਮਰਦੀਪ ਸਿੰਘ, ਸ਼ਰਨਜੀਤ ਸਿੰਘ, ਅਮਨਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਸਰਪੰਚ, ਨਿਰਮਲ ਸਿੰਘ ਸਾਬਕਾ ਸਰਪੰਚ, ਸਾਬਕਾ ਚੇਅਰਮੈਨ ਕਰਨੈਲ ਸਿੰਘ ਅਤੇ ਪਿੰਡ ਦੇ ਮੁਹਤਬਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …