Friday, July 11, 2025

ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਪੈਨਕਾਕ ਸਿਲਾਟ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਪੈਨਕਾਕ ਸਿਲਾਟ ਗੇਮਜ਼ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਰੀਰਿਕ ਸਿੱਖਿਆ ਵਿਭਾਗ ਮੁਖੀ ਡਾ. ਦਲਜੀਤ ਸਿੰਘ ਨੂੰ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲੇ ’ਚ ਭਾਰਤ ਦੀਆਂ 45 ਵੱਖ-ਵੱਖ ਯੂਨੀਵਰਸਿਟੀਆਂ ਦੇ 550 ਖਿਡਾਰੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਮਾਨਵਦੀਪ ਨੇ 90 ਤੋਂ 95 ਕਿਲੋ ਭਾਰ ਵਰਗ ’ਚ ਸੋਨਾ, ਦੀਪਕ ਨੇ 95 ਤੋਂ 100 ਕਿਲੋ ’ਚ ਚਾਂਦੀ, ਸੁਮਿਤ ਗੌਤਮ ਨੇ 45 ਤੋਂ 50 ਕਿਲੋ ’ਚ ਸੋਨ, ਸੋਮਨਾਥ ਨੇ 55 ਤੋਂ 60 ਕਿਲੋ (ਗਾਂਡਾ ਈਵੈਂਟ) ’ਚ ਦੋ ਸੋਨੇ, ਕ੍ਰਿਸ਼ਨਾ ਨੇ ਇਕ ਸੋਨੇ (ਤੁੰਗਲ ਈਵੈਂਟ), ਰਾਮ ਚੰਦਰ ਨੇ ਗਾਂਡਾ ਈਵੈਂਟ ’ਚ 2 ਸੋਨੇ ਅਤੇ ਅਰੀਦ ਨੇ 110 ਪਲਸ ’ਚ ਸੋਨੇ ਦਾ ਤਗਮਾ ਹਾਸਲ ਕੀਤਾ ਹੈ।
ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀ ਆਪਣੇ ਦਫਤਰ ਵਿਖੇ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਹੋਰ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਵਿਭਾਗ ਮੁਖੀ ਡਾ. ਦਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੁਆਰਾ ਕਰਵਾਏ ਸਖ਼ਤ ਅਭਿਆਸ ਦੀ ਸ਼ਲਾਘਾ ਕੀਤੀ।

 

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …