Monday, July 8, 2024

ਮਾਤ ਭਾਸ਼ਾ ਦੀ ਤਰੱਕੀ ਤੇ ਸੂਬੇ ਦੀ ਖੁਸ਼ਹਾਲੀ ਲਈ ਸਰਕਾਰ ਰੁਜ਼ਗਾਰ ਦੇ ਵਸੀਲੇ ਪੈਦਾ ਕਰੇ – ਕੇਂਦਰੀ ਸਭਾ

ਅਮ੍ਰਿਤਸਰ, 7 ਫਰਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਜਾਰੀ ਬਿਆਨ ਵਿਚ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਅਤੇ ਮਾਤ ਭਾਸ਼ਾ ਪੰਜਾਬੀ ਦੀ ਤਰੱੱਕੀ ਲਈ ਸਰਕਾਰ ਨੂੰ ਮੁਫਤਖੋਰੀ ਸਕੀਮਾਂ ਛੱਡ ਕੇ ਸੂਬੇ ਅੰਦਰ ਵੱਧ ਤੋਂ ਵੱਧ ਰੁਜ਼ਗਾਰ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ, ਤਾਂ ਜੋ ਮਾਤ ਭਾਸ਼ਾ ਰੁਜ਼ਗਾਰ ਮੁਖੀ ਬਣੇ ।
ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਰਾਜ ਅੰਦਰ ਬੇਰੁਜ਼ਗਾਰੀ ਦਾ ਸੰਤਾਪ ਹੰਡਾਉਦੀ ਨੌਜਵਾਨ ਪੀੜ੍ਹੀ ਨਿਰਾਸ਼ਾ ਵੱਸ ਵਿਦੇਸ਼ਾਂ ਵਿੱਚ ਮਜ਼ਦੂਰੀ ਕਰਨ ਲਈ ਮਜ਼ਬੂਰ ਹੈ।
ਉਹਨਾਂ ਕਿਹਾ ਕਿ `ਘਰ-ਘਰ ਰੁਜ਼ਗਾਰ` ਦੇਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੂੰ ਰਾਜ ਦੇ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਹੋਰ ਵਿਭਾਗਾਂ ਵੱਲ ਧਿਆਨ ਜਰੂਰ ਮਾਰਨਾ ਚਾਹੀਦਾ ਹੈ, ਜਿਥੇ ਹਜ਼ਾਰਾਂ ਅਸਾਮੀਆਂ ਪਿੱਛਲੇ ਕਈ ਸਾਲਾਂ ਤੋਂ ਖਾਲੀ ਹਨ।ਜੋ ਪਹਿਲ ਦੇ ਆਧਾਰ ‘ਤੇ ਭਰਨੀਆਂ ਚਾਹੀਦੀਆਂ ਹਨ।
ਕੇਂਦਰੀ ਸਭਾ ਦੇ ਅਹੁੱਦੇਦਾਰਾਂ ਸੁਰਿੰਦਰਪ੍ਰੀਤ ਘਣੀਆਂ, ਸ਼ੈਲਿੰਦਰਜੀਤ ਰਾਜਨ, ਮਨਜੀਤ ਇੰਦਰਾ, ਭੁਪਿੰਦਰ ਕੌਰ ਪ੍ਰੀਤ, ਦਲਜੀਤ ਸਿੰਘ ਸਾਹੀ, ਬਲਵਿੰਦਰ ਸੰਧੂ, ਮੁਲ ਚੰਦ ਸ਼ਰਮਾ, ਰਜਿੰਦਰ ਰਾਜਨ, ਮੱਖਣ ਕੁਹਾੜ ਅਤੇ ਡਾ. ਕਰਮਜੀਤ ਸਿੰਘ ਨੇ ਵੀ ਮਾਤ ਭਾਸ਼ਾ ਨੂੰ ਰੁਜ਼ਗਾਰ ਮੁਖੀ ਬਣਾਉਣ ਤੇ ਜੋਰ ਦਿੱਤਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …