Sunday, June 15, 2025
Breaking News

ਆਮਦਨ ਵਧਾਉਣ ਲਈ ਰਵਾਇਤੀ ਫਸਲਾਂ ਤੋਂ ਹਟ ਕੇ ਕਿਸਾਨ ਛੋਟੇ ਛੋਟੇ ਧੰਦੇ ਅਪਣਾਉਣ – ਵਰਿਆਮ ਸਿੰਘ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਹਟ ਕੇ ਆਪਣੀ ਆਮਦਨ ਨੂੰ ਵਧਾਉਣ ਲਈ ਛੋਟੇ-ਛੋਟੇ ਧੰਦਿਆਂ ਨੂੰ ਜਰੂਰ ਅਪਨਾਉਣਾ ਚਾਹੀਦਾ ਹੈ, ਤਾਂ ਜੋ ਆਪਣੀਆਂ ਰੋਜ਼ਾਨਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਖੇਤੀ ਦੇ ਨਾਲ-ਨਾਲ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣਾ ਚਾਹੀਦਾ ਹੈ।
ਇਹ ਪ੍ਰਗਟਾਵਾ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਵਲੋਂ ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਅੱਜ ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਜਿਲ੍ਹਾ ਪੱਧਰੀ ਸੈਮੀਨਾਰ ਵੇਰਕਾ ਵਿਖੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ।
ਡਿਪਟੀ ਡਾਇਰੈਕਟਰ ਡੇਅਰੀ ਨੇ ਕਿਸਾਨਾਂ ਨੂੰ ਦੱਸਿਆ ਕਿ ਇਸ ਸੈਮੀਨਾਰ ਵਿੱਚ 400 ਤੋਂ ਵੱਧ ਕਿਸਾਨਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।ਇਥੇ ਉਨਾਂ ਵਲੋਂ ਇਹ ਵੀ ਦਸਿਆ ਗਿਆ ਹੈ ਕਿ ਡੇਅਰੀ ਫਾਰਮਿੰਗ ਦਾ ਧੰਦਾ ਅਪਨਾਉਣ ਲਈ ਦੋ ਹਫਤੇ ਅਤੇ ਚਾਰ ਹਫਤੇ ਦੀ ਵਿਭਾਗ ਵਲੋਂ ਸਿਖਲਾਈ ਕਰਵਾਈ ਜਾਂਦੀ ਹੈ, ਜਿਸ ਉਪੰਰਤ ਫਾਰਮਰ ਆਪਣਾ ਡੇਅਰੀ ਦਾ ਕਿੱਤਾ ਸ਼ੁਰੂ ਕਰ ਸਕਦੇ ਹਨ, ਜਿਸ ਨਾਲ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮਿਲੇਗਾ।
ਡਿਪਟੀ ਡਾਇਰੈਕਟਰ ਨੇ ਆਏ ਹੋਏ ਕਿਸਾਨ ਵੀਰਾਂ ਨੂੰ ਇਸ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ 2 ਦਧਾਰੂ ਤੋਂ 20 ਦਧਾਰੂ ਪਸ਼ੂਆਂ ਤੱਕ 25% ਜਨਰਲ ਅਤੇ 33% ਅ. ਜਾਤੀ ਨੂੰ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਹੀ ਐਨ.ਐਲ.ਐਮ ਸਕੀਮ ਅਧੀਨ ਟੀ.ਐਮ.ਆਰ ਵੈਗਣ ਤੇ ਸਾਈਲੇਜ ਬੇਲਰ ਤੇ 50% ਸਬਸਿਡੀ ਦਾ ਲਾਭ ਦਿੱਤਾ ਜਾਵੇਗਾ ਅਤੇ ਵੱਧ ਤੋਂ ਵੱਧ ਪ੍ਰੋਜੈਕਟ ਕਾਸਟ ਦੇ ਲਈ ਇੱਕ ਕਰੋੜ ਰੁਪਏ ਤੱਕ ਵੱਖ-ਵੱਖ ਬੈਂਕਾਂ ਤੋਂ ਲੋਨ ਪ੍ਰਾਪਤ ਕਰਕੇ ਸਬਸਿਡੀ ਲਈ ਜਾ ਸਕਦੀ ਹੈ।
ਉਨਾਂ ਨੇ ਵੱਖ-ਵੱਖ ਸਕੀਮਾਂ ਨੂੰ ਦਰਸਾਉਂਦੀ ਹੋਈ ਪਰਦਰਸ਼ਨੀ ਵੀ ਲਗਾਈ ਗਈ ਇਸ ਦੇ ਨਾਲ ਪਸ਼ੂ ਪਾਲਣ ਵਿਭਾਗ, ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਕ੍ਰਿਸ਼ੀ ਵਿਗਿਆਨ ਕੇਂਦਰ, ਸੀਰਾ ਫੀਡ ਜਿਲ੍ਹਾ ਅੰਮ੍ਰਿਤਸਰ ਵਲੋਂ ਆਪਣੀ ਸਕੀਮਾਂ ਸਬੰਧੀ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਕਿਸਾਨਾਂ ਵਲੋਂ ਭਰਪੂਰ ਫਾਇਦਾ ਲਿਆ ਗਿਆ ਅਤੇ ਉਨਾਂ ਨੂੰ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।
ਹਲਕਾ ਪੂਰਬੀ ਆਮ ਆਦਮੀ ਪਾਰਟੀ ਦੇ ਮੈਂਬਰ ਐਡਵੋਕੇਟ ਹਰਪਾਲ ਸਿੰਘ ਨਿੱਝਰ, ਕਰਨ, ਡਾ. ਨਾਗਪਾਲ ਅਸਿਸਟੈਂਟ ਡਾਇਰੈਕਟਰ ਪਸ਼ੂ ਪਾਲਣ, ਗੁਰਬੀਰ ਸਿੰਘ ਫਿਸ਼ਰੀਜ਼ ਵਿਭਾਗ, ਡਾ. ਜਸਵਿੰਦਰ ਸਿੰਘ ਖਾਲਸਾ ਕਾਲਜ, ਡਾ. ਹਰੀਸ਼ ਵਰਮਾ ਪ੍ਰਿੰਸੀਪਲ ਵੈਟਨਰੀ ਖਾਲਸਾ ਕਾਲਜ ਅੰਮ੍ਰਿਤਸਰ, ਕਸ਼ਮੀਰ ਸਿੰਘ ਰਿਟਾ. ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਡਾ. ਬੀਰ ਪ੍ਰਤਾਪ ਸਿੰਘ ਰਿਟਾ. ਡੇਅਰੀ ਵਿਕਾਸ ਅਫਸਰ, ਡਾ. ਕੰਵਰਪਾਲ ਸਿੰਘ ਅਸਿਸਟੈਂਟ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ, ਗੁਰਚਰਨ ਸਿੰਘ, ਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-1, ਜਤਿੰਦਰ ਕੁਮਾਰ, ਸ੍ਰੀਮਤੀ ਅਦਿੱਤੀ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2 ਤੇ ਹੋਰ ਮਾਹਿਰ ਅਧਿਕਾਰੀ ਇਸ ਸੈਮੀਨਾਰ ਵਿੱਚ ਮੌਜ਼ੂਦ ਸਨ।
ਸੈਮੀਨਾਰ ਵਿੱਚ ਭਾਗ ਲੈਣ ਵਾਲੇ ਡੇਅਰੀ ਫਾਰਮਿੰਗ ਦੇ ਉਦਮੀਆਂ ਦਾ ਅਗਾਂਹ ਵਧੂ ਡੇਅਰੀ ਫਾਰਮਰ ਸਾਹਿਬ ਸਿੰਘ ਮਹਿਤਾ ਵਲੋਂ ਧੰਨਵਾਦ ਕੀਤਾ ਜਿਹਨਾਂ ਵਲੋਂ ਅਜਿਹੇ ਸੈਮੀਨਾਰ ਹੋਰ ਕਰਨ ਲਈ ਡੇਅਰੀ ਵਿਕਾਸ ਵਿਭਾਗ ਨੂੰ ਕਿਹਾ ਗਿਆ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …