Thursday, July 31, 2025
Breaking News

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਿਰੰਤਰ ਜਾਰੀ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਪ੍ਰੇਰਨਾ ਸਦਕਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਨਾਮ ਸਿਮਰਨ ਸੇਵਾ ਸੁਸਾਇਟੀਆਂ ਵਲੋਂ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਿਰੰਤਰ ਚੱਲ ਰਹੇ ਹਨ। ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਅਤੇ ਬੀਬੀ ਪਰਮਜੀਤ ਕੌਰ ਗੰਡਾ ਸਿੰਘ ਕਲੋਨੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸਮੂਲੀਅਤ ਕੀਤੀ ਅਤੇ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਸ਼ਬਦਾਂ ਦਾ ਗਾਇਨ ਕੀਤੀ।
ਭੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਨਿਰਵਿਘਨ ਚੱਲ ਰਹੀ ਹੈ।ਸੰਗਤਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣੇ ਹੋਣ ਉਹ ਬੁੱਕ ਕਰਵਾ ਸਕਦਾ ਹਨ।ਅੱਜ ਬੀਬੀ ਹਰਜੀਤ ਕੌਰ ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ ਗਲੀ ਗੁਜਰਾਂਵਾਲੀ ਅਤੇ ਬੀਬੀ ਪਰਮਜੀਤ ਕੌਰ ਗੰਡਾ ਸਿੰਘ ਕਲੋਨੀ ਦੀ ਅਗਵਾਈ ਵਿੱਚ ਸਮੂਹਿਕ ਤੌਰ ‘ਤੇ ਬੀਬੀਆਂ ਨੇ ਗੁਰੂ ਜਸ ਗਾਇਨ ਕੀਤਾ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਲਾਲ ਸਿੰਘ ਤੇ ਭਾਈ ਅਮਰੀਕ ਸਿੰਘ ਵਲੋਂ ਬੀਬੀ ਪਰਮਜੀਤ ਕੌਰ ਤੇ ਬੀਬੀ ਹਰਜੀਤ ਕੌਰ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ।ਬੁੱਢਾ ਦਲ ਵਲੋਂ ਚਾਹ, ਮੱਠੀਆਂ, ਸਮੋਸੇ ਛਕਾਉਣ ਦੀ ਸੇਵਾ ਵੀ ਕੀਤੀ ਗਈ।ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …