Friday, March 28, 2025

ਧਰਮ ਪ੍ਰਚਾਰ ਕਮੇਟੀ ਵੱਲੋਂ 31 ਪ੍ਰਚਾਰਕਾਂ ਨੂੰ ਦਿੱਤੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੱਜ 31 ਨਵ-ਨਿਯੁਕਤ ਪ੍ਰਚਾਰਕਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਸਮੇਂ ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਤੱਕ ਪਹੁੰਚਉਣ ਦੇ ਮੰਤਵ ਨਾਲ ਮਿਸ਼ਨਰੀ ਕਾਲਜ਼ਾਂ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਲੰਟਰੀਅਰ ਦੇ ਤੌਰ ’ਤੇ ਨਿਯੁੱਕਤ ਕੀਤਾ ਗਿਆ ਸੀ।ਵਿਦਿਆਰਥੀਆਂ ਨੇ ਬਾਰਡਰ ਏਰੀਏ ਦੇ ਵੱਖ-ਵੱਖ ਪਿੰਡਾਂ ਵਿਚ ਵਿੱਚਰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਭੂਮਿਕਾ ਨਿਭਾਈ ਹੈ।ਇਨ੍ਹਾਂ ਵਿਦਿਆਰਥੀਆਂ ਨੂੰ ਅੱਜ ਬਤੌਰ ਪ੍ਰਚਾਰਕ ਨਿਯੁਕਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਨਿਯੁੱਕਤੀ ਪੱਤਰ ਸੌਂਪੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਵਲੰਟੀਅਰ ਦੇ ਤੌਰ ’ਤੇ ਕਾਰਜ਼ ਕਰਦਿਆਂ ਇਨ੍ਹਾਂ ਪ੍ਰਚਾਰਕਾਂ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਸਿੱਖੀ ਨੂੰ ਦਰਪੇਸ਼ ਚੁਣੌਤੀਆਂ ਦਾ ਡਟਵਾਂ ਮੁਕਾਬਲਾ ਕਰਕੇ ਬਿਹਤਰ ਜ਼ਿੰਮੇਵਾਰੀ ਨਿਭਾਈ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵ-ਨਿਯੁੱਕਤ ਪ੍ਰਚਾਰਕ ਸਿੰਘ ਪਹਿਲਾਂ ਦੀ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਵੱਲੋਂ ਲੱਗੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …