ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਦਿੱਤਿਅ ਉਪਲ ਆਈ.ਏ.ਐਸ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ.ਜੀ.ਪੀ.ਸੀ
(ਚੋਣ ਬੋਰਡ) ਹਲਕਾ 110 ਦੇ ਰਿਵਾਇਜੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਪਠਾਨਕੋਟ ਡਾ. ਸੁਮਿਤ ਮੁੱਧ (ਪੀ.ਸੀ.ਐਸ) ਨੇ ਦੱਸਿਆ ਕਿ ਕੇਸਧਾਰੀ ਸਿੱਖਾਂ ਦੀਆਂ ਵੋਟਾਂ ਬਨਾਉਣ ਲਈ ਚੋਣ ਬੋਰਡ ਹਲਕਾ 110 ਪਠਾਨਕੋਟ ਵਿੱਚ ਸਮੁਚੇ ਪਠਾਨਕੋਟ ਅਤੇ ਦੀਨਾਨਗਰ ਤਹਿਸੀਲ ਵਿੱਚ ਮਿਤੀ 29-02-2024 ਤੱਕ ਰੋਜ਼ਾਨਾ ਕੈਂਪ ਅਤੇ ਹਰ ਸ਼ਨੀਵਾਰ ਤੇ ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਜੋ ਕੋਈ ਵੀ ਫਾਰਮ ਨੰ. 3(1) ਵਿੱਚ ਦਰਜ਼ ਸ਼ਰਤਾਂ ਪੂਰੀਆਂ ਕਰਦਾ ਹੈ ਤਾਂ ਉਸ ਨੂੰ ਆਪਣੇ ਇਲਾਕੇ ਦੇ ਬੀ.ਐਲ.ਓ/ਪਟਵਾਰੀ/ਪੰਚਾਇਤ ਸਕ ਤਰ/ਨਗਰ ਨਿਗਮ/ਨਗਰ ਕੋਂਸਲ ਜਾਂ ਨਗਰ ਪੰਚਾਇਤ ਦੇ ਕਰਮਚਾਰੀਆਂ ਨੂੰ ਜਾਂ ਆਪਣੇ ਨੇੜਲੇ ਬੀ.ਡੀ.ਪੀ.ਓ ਦਫ਼ਤਰ/ਨਗਰ ਨਿਗਮ ਦਫ਼ਤਰ/ਨਗਰ ਕੋਂਸਲ ਦਫ਼ਤਰ/ਨਗਰ ਪੰਚਾਇਤ ਦਫ਼ਤਰ/ਤਹਿਸੀਲ ਦਫ਼ਤਰ ਜਾਂ ਸਿੱਧੇ ਤੌਰ ‘ਤੇ ਐਸ.ਡੀ.ਐਮ ਪਠਾਨਕੋਟ ਦੇ ਦਫ਼ਤਰ ਵਿਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ।
ਸ੍ਰੀਮਤੀ ਮੁੱਧ ਨੇ ਗੁਰਦੁਵਾਰਿਆਂ ਦੇ ਪ੍ਰਧਾਨਾਂ/ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਜੀ.ਓ ਨੂੰ ਵੀ ਅਪੀਲ ਕੀਤੀ ਹੈ ਕਿ ਉਪਰੋਕਤ ਕੈਂਪਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਆਪਣੇ-ਆਪਣੇ ਇਲਾਕੇੇ ਵਿੱਚ ਕੇਸਧਾਰੀ ਸਿੱਖਾਂ ਨੂੰ ਵੋਟਾਂ ਬਨਾਉਣ ਲਈ ਪ੍ਰੇਰਿਤ ਕੀਤਾ ਜਾਵੇ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media