ਸੰਗਰੂਰ, 8 ਫ਼ਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਅੱਜ ਮੁੱਢਲਾ ਸਿਹਤ ਕੇਂਦਰ ਕੌਹਰੀਆਂ ਦੀ ਅਚਨਚੇਤ ਚੈਕਿੰਗ ਕੀਤੀ।ਜਿਸ ਦੌਰਾਨ ਉਹਨਾਂ ਵੱਖ-ਵੱਖ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁਛਿਆ।ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਹਲਕਾ ਦਿੜ੍ਹਬਾ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣ।ਸੰਸਥਾਗਤ ਜਣੇਪੇ ਨੂੰ ਹੋਰ ਵਧਾਉਣ ‘ਤੇ ਉਨਾਂ ਜ਼ੋਰ ਦੇਣ ਲਈ ਕਿਹਾ।ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਾਲ ਓ.ਐਸ.ਡੀ ਵਜੋਂ ਸੇਵਾਵਾਂ ਨਿਭਾਉਣਗੇ ਸਤਬੀਰ ਸਿੰਘ ਧਾਮੀ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਆਨਰੇਰੀ ਮੁੱਖ ਸਕੱਤਰ …