ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਦੋ ਸਾਬਕਾ ਪ੍ਰਧਾਨ ਮੰਤਰੀ ਪੀ.ਵੀ ਨਰਸਿਮ੍ਹਾ ਰਾਓ, ਚੌਧਰੀ ਚਰਨ ਸਿੰਘ ਅਤੇ ਖੇਤੀਬਾੜੀ ਵਿਗਿਆਨੀ ਐਮ.ਐਸ ਸਵਾਮੀਨਾਥਨ ਨੂੰ ਭਾਰਤ ਦਾ ਸਰਵਉਚ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਅਤੇ ਸਵਾਮੀਨਾਥਨ ਦੋਵੇਂ ਹੀ ‘ਕਿਸਾਨ’ ਦੀ ਅਵਾਜ਼ ਨੂੰ ਬੁਲੰਦ ਕਰਨ ਵਾਲੇ ਮੋਹਰੀ ਇਨਸਾਨ ਸਨ, ਜਦਕਿ ਰਾਓ ਨੇ ਦੁਨੀਆਂ ਲਈ ਭਾਰਤ ਦੀ ਆਰਥਿਕਤਾ ਨੂੰ ਖੋਲ੍ਹਣ ਦੀ ਸ਼ੁਰੂਆਤ ਕੀਤੀ।
ਛੀਨਾ ਨੇ ਫ਼ੈਸਲੇ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਦੂਰ ਅੰਦੇਸ਼ੀ ਆਗੂ ਪ੍ਰਧਾਨ ਮੰਤਰੀ ਨੇ ਲੰਮੇ ਸਮੇਂ ਤੋਂ ਵਿਸਾਰੀਆਂ ਹੋਈਆਂ ਸ਼ਖ਼ਸੀਅਤਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਦਾ ਸਖ਼ਤ ਫੈਸਲਾ ਲਿਆ ਹੈ।ਉਨਾਂ ਕਿਹਾ ਕਿ ਰਾਓ ਇਕ ਉੱਘੇ ਵਿਦਵਾਨ, ਰਾਜਨੇਤਾ ਸਨ, ਜਿਨ੍ਹਾਂ ਨੇ ਵਿਸ਼ਵ ਲਈ ਭਾਰਤੀ ਬਾਜ਼ਾਰ ਖੋਲ੍ਹਿਆ।ਪਰ ਅਫਸੋਸ ਇਹ ਹੈ ਕਿ ਉਨ੍ਹਾਂ ਦੀ ਆਪਣੀ ਪਾਰਟੀ ਕਾਂਗਰਸ ਨੇ ਉਨ੍ਹਾਂ ਨੂੰ ਹਮੇਸ਼ਾਂ ਨਜ਼ਰਅੰਦਾਜ਼ ਕੀਤਾ।
ਉਨ੍ਹਾਂ ਕਿਹਾ ਕਿ ਚਰਨ ਸਿੰਘ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਅਤੇ ਸਮਾਜ ਦੇ ਗਰੀਬ ਵਰਗ ਦੇ ਹਿੱਤਾਂ ਨੂੰ ਸਮਰਪਿਤ ਕੀਤਾ।ਉਨ੍ਹਾਂ ਨੇ ਰਾਸ਼ਟਰ ਨਿਰਮਾਣ ’ਚ ਯੋਗਦਾਨ ਪਾਇਆ ਅਤੇ ਇੰਦਰਾ ਗਾਂਧੀ ਦੀ ਐਮਰਜੈਂਸੀ ਦਾ ਵਿਰੋਧ ਕੀਤਾ।
ਛੀਨਾ ਨੇ ਕਿਹਾ ਕਿ ਖੇਤੀਬਾੜੀ ਦੇ ਖੇਤਰ ’ਚ ਸਵਾਮੀਨਾਥਨ ਦਾ ਯੋਗਦਾਨ ਬਹੁਤ ਵਡਮੁੱਲਾ ਹੈ ਅਤੇ ਉਹ ਖੇਤੀਬਾੜੀ ਵਿਗਿਆਨੀ ਸਨ, ਜੋ ਹਰੀ ਕ੍ਰਾਂਤੀ ਦੇ ਪਿੱਛੇ ਇਕ ਵੱਡੀ ਤਾਕਤ ਸਨ ਅਤੇ ਭਾਰਤ ਨੂੰ ਭੋਜਨ ’ਚ ਸਵੈ-ਨਿਰਭਰਤਾ ਹਾਸਲ ਕਰਵਾਉਣ ਲਈ ਸਹਾਇਕ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …