Sunday, December 22, 2024

ਡੀ.ਏ.ਵੀ ਪਬਲਿਕ ਸਕੂਲ ‘ਚ ਚੌਥੀ ਜਮਾਤ ਦਾ ਸਾਲਾਨਾ ਖੇਡ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਚੌਥੀ ਜਮਾਤ ਦਾ ਸਾਲਾਨਾ ਖੇਡ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ।ਇਸ ਦੀ ਸ਼ੁਰੂਆਤ ਝੰਡਾ ਲਹਿਰਾਉਣ ਅਤੇ ਗੁਬਾਰੇ ਛੱਡ ਕੇ ਕੀਤੀ ਗਈ।ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਤੇ ਸੁਚੱਜੇ ਢੰਗ ਨਾਲ ਮਾਰਚ ਪਾਸਟ ਕੀਤਾ ਗਿਆ।ਜਿਸ ਤੋਂ ਬਾਅਦ ਸਹੁੰ ਚੁੱਕ ਸਮਾਗਮ ਹੋਇਆ ਅਤੇ ਵਿਦਿਆਰਥੀਆਂ ਨੇ ਡੀ.ਏ.ਵੀ ਗਾਣ ਗਾਇਆ ।
ਬੱਚਿਆਂ ਨੇ ਲੜਕਿਆਂ ਤੇ ਲੜਕੀਆਂ ਦੀ 100 ਮੀਟਰ ਦੌੜ, ਨਿੰਬੂ ਚਮਚ ਦੀ ਦੌੜ, ਲੜਕਿਆਂ ਲਈ ਸੈਕ ਰੇਸ ਤੇ ਟੰਗ ਆਫ਼ ਵਾਰ ਵਿੱਚ ਚੋਟੀ ਦੀਆਂ ਪੁਜ਼ੀਸ਼ਨਾਂ ਲਈਆਂ ਅਤੇ ਇੱਕ ਦੂਜੇ ਨੂੰ ਉਤਸ਼ਾਹਿਤ ਕਰਨ ਵਾਲਾ ਜੋਸ਼ ਪ੍ਰਦਰਸ਼ਨ ਕੀਤਾ।ਚੋਟੀ ਦੀਆਂ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਸੋਨੇ, ਚਾਂਦੀ ਅਤੇ ਕਾਂਸੇ ਦੇ ਤਮਗੇ ਦਿੱਤੇ ਗਏ।ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ (ਚੌਥੀ-ਬੀ) ਨੇ ਬੈਸਟ ਮਾਰਚ ਪਾਸਟ ਟਰਾਫੀ ਜਿੱਤੀ ਅਤੇ ਹੇਮਿਸ਼ ਅੱਬੀ (ਚੌਥੀ-ਸੀ) ਅਤੇ ਜਨੀਸ਼ਾ ਭਾਟੀਆ (ਚੌਥੀ-ਆਈ) ਨੂੰ ਸਰਵੋਤਮ ਅਥਲੀਟ (ਲੜਕੀਆਂ ਅਤੇ ਲੜਕੇ) ਐਲਾਨਿਆ ਗਿਆ।ਖੇਡ ਦਿਵਸ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ, ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਨੁਸਾਸ਼ਨ, ਖਿਡਾਰੀ ਤੇ ਟੀਮ ਭਾਵਨਾ ਦੇ ਗੁਣ ਸਿਖਾਉਂਦੀਆਂ ਹਨ ।
ਸਕੂਲ ਦੇ ਪ੍ਰਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਸ਼ੁੱਭ-ਕਾਮਨਾਵਾ ਦਿੱਤੀਆਂ ਤੇ ਉਨ੍ਹਾਂ ਨੂੰ ਨਿਯਮਤ ਅਭਿਆਸ ਦੇ ਨਾਲ-ਨਾਲ ਦਿਮਾਗ ਦੀ ਮਜ਼ਬੂਤੀ ਅਤੇ ਯਤਨ ਲਈ ਪ੍ਰੇਰਿਤ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …