1 ਮਾਰਚ ਨੂੰ ਸਿਨੇਮਾ ਘਰਾਂ ਦਾ ਬਣੇਗੀ ਸ਼ਿੰਗਾਰ
ਚੰਡੀਗੜ੍ਹ, 9 ਫਰਵਰੀ (ਹਰਜਿੰਦਰ ਸਿੰਘ ਜਵੰਦਾ) – ਇਕ ਪਰਿਵਾਰਕ ਡਰਾਮਾ, ਹੌਰਰ ਯਾਨੀ ਕਿ ਡਰਾਵਣੀ ਅਤੇ ਡਬਲਡੋਜ਼ ਕਾਮੇਡੀ ਵਾਲੀ ਮਨੋਰੰਜ਼ਨ ਭਰਪੂਰ `ਪੰਜਾਬੀ ਫ਼ਿਲਮ `ਬੂ ਮੈਂ ਡਰ ਗਈ` 1 ਮਾਰਚ ਨੂੰ ਸਿਨੇਮਾ ਘਰਾਂ ਦੇਖਣ ਨੂੰ ਮਿਲੇਗੀ।ਫਿਲਮ ਦਾ ਟ੍ਰੇਲਰ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਨੈਕਸਟ ਅਮੈਜ ਇੰੰਟਰਟੈਨਮੈਂਟ ਵਲੋਂ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਲੀਜ਼ ਕੀਤਾ ਗਿਆ।ਜਿਥੇ ਫਿਲਮ ਦੀ ਸਟਾਰ ਕਾਸਟ ਗਾਇਕ ਤੇ ਨਾਇਕ ਰੌਸ਼ਨ ਪ੍ਰਿੰਸ, ਯੋਗਰਾਜ ਸਿੰਘ, ਗੁਰਮੀਤ ਸਾਜਨ, ਨਿਸ਼ਾ ਬਾਨੋਂ, ਰਾਖੀ ਹੁੰਦਲ, ਬਾਲ ਕਲਾਕਾਰ ਅਨਮੋਲ ਵਰਮਾ, ਨਿਰਦੇਸ਼ਕ ਮਨਜੀਤ ਸਿੰਘ ਟੋਨੀ ਅਤੇ ਨਿਮਰਤਾ ਟੀਮ ਫਿਲਮ ਦੇ ਨਿਰਮਾਤਾ ਸੋਨੀ ਨੱਢਾ, ਕਰਮਜੀਤ ਥਿੰਦ, ਕਾਰਜ਼ਕਾਰੀ ਨਿਰਮਾਤਾ ਪ੍ਰਵੀਨ ਕੁਮਾਰ, ਸਹਿ ਨਿਰਮਾਤਾ ਬਲਵੰਤ ਸਿਘ, ਹਰਵਿੰਦਰ ਬੱਬੂ ਅਤੇ ਹਰਭਜਨ ਆਦਿ ਨੇ ਸ਼ਿਰਕਤ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਅਦਾਕਾਰ ਰੌਸ਼ਨ ਪ੍ਰਿੰਸ ਨੇ ਕਿਹਾ ਕਿ `ਬੂ ਮੈਂ ਡਰ ਗਈ` ਪਹਿਲੀ ਪੰਜਾਬੀ ਫਿਲਮ ਹੋਵੇਗੀ, ਜਿਸ ਨੂੰ ਦੇਖਦੇ ਹੋਏ ਦਰਸ਼ਕ ਹੱਸਦੇ ਹੱਸਦੇ ਡਰਨਗੇ ਵੀ।ਫਿਲਮ ਨਿਰਦੇਸ਼ਕ ਮਨਜੀਤ ਸਿੰਘ ਟੋਨੀ ਅਤੇ ਫਿਲਮ ਲੇਖ਼ਕ ਰਾਜੂ ਵਰਮਾ ਨੇ ਦੱਸਿਆ ਕਿ ਫਿਲਮ ‘ਚ ਪਹਾੜੀ ਪਿੰਡਾਂ ਦੀ ਜ਼ਿੰਦਗੀ, ਸਮੱਸਿਆਵਾਂ ਅਤੇ ਉਥੋਂ ਦੇ ਲੋਕਾਂ ਦਾ ਰਹਿਣ ਸਹਿਣ ਪਹਿਲੀ ਵਾਰ ਕਿਸੇ ਪੰਜਾਬੀ ਫਿਲਮ ਵਿੱਚ ਨਜ਼ਰ ਆਵੇਗਾ।ਇਹ ਫਿਲਮ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਦਰਸ਼ਕਾਂ ਲਈ ਵੀ ਖਿੱਚ ਦਾ ਕੇਂਦਰ ਬਣੇਗੀ।ਅਦਾਕਾਰ ਜੋਗਰਾਜ ਸਿੰਘ ਅਤੇ ਗੁਰਜੀਤ ਸਾਜਨ ਨੇ ਦੱਸਿਆ ਕਿ `ਬੂ ਮੈਂ ਡਰ ਗਈ` ਫਿਲਮ ਲੋਕਾਂ ਦਾ ਖੂਬ ਮਨੋਰੰਜ਼ਨ ਕਰਨ ਵਾਲੀ ਹੈ।ਫ਼ਿਲਮ ਦੀ ਕਹਾਣੀ ਇੱਕ ਪਿੰਡ ਦੇ ਇਰਦ-ਗਿਰਦ ਘੁੰਮਦੀ ਹੈ।ਪਿੰਡ ਵਿੱਚ ਰਹਿਣ ਵਾਲੇ ਲੋਕ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣੇ ਕਰਦੇ ਹਨ।ਇਨਾਂ ਵਿੱਚੋਂ ਨਿਕਲਣ ਲਈ ਲੋਕ ਕਈ ਤਰ੍ਹਾਂ ਦੇ ਪਾਪੜ ਵੇਲਦੇ ਹਨ ਆਦਿ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਪਰਦੇ ਤੇ ਪੇਸ਼ ਕੀਤਾ ਗਿਆ ਹੈ।
`ਨੈਕਸਟ ਇਮੈਜ ਇੰਟਰਟੇਨਮੈਂਟ’ ਦੀ ਪੇਸ਼ਕਸ਼ ਇਸ ਫਿ਼ਲਮ ਦੇ ਨਿਰਮਾਤਾ ਸੋਨੀ ਨੱਢਾ, ਕਰਮਜੀਤ ਥਿੰਦ, ਪਰਵਿੰਦਰ ਨੱਢਾ ਨੇ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਵਿੱਚ ਇਸ ਪਹਿਲੀ ਹੌਰਰ ਫਿਲਮ ਦੀ ਸ਼ੂਟਿੰਗ ਵੀ ਅਜਿਹੀਆਂ ਲੋਕੇਸ਼ਨਾਂ ‘ਤੇ ਕੀਤੀ ਹੈ ਜਿੰਨਾ ਦੀ ਗਿਣਤੀ ਦੇਸ਼ ਦੀਆਂ ਸਭ ਤੋਂ ਹੌਂਟਡ ਲੋਕੇਸ਼ਨਾਂ ‘ਚ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਲੋਕੇਸ਼ਨਾਂ ‘ਤੇ ਆਮ ਲੋਕ ਦਿਨ ਵੇਲੇ ਹੀ ਜਾਣ ਤੋਂ ਕਤਰਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਫਿਲਮ ਵਿੱਚ ਰੌਸ਼ਨ ਪ੍ਰਿੰਸ ਅਤੇ ਈਸ਼ਾ ਰਿਖੀ ਤੋਂ ਇਲਾਵਾ ਯੋਗਰਾਜ ਸਿੰਘ, ਬੀ.ਐਨ ਸ਼ਰਮਾ, ਹਾਰਬੀ ਸੰਘਾ, ਅਨੀਤਾ ਦੇਵਗਨ, ਹਰਦੀਪ ਗਿੱਲ, ਪ੍ਰਕਾਸ਼ ਗਾਧੂ, ਦਿਲਾਵਰ ਸਿੱਧੂ, ਬਾਲ ਕਲਾਕਾਰ ਅਨਮੋਲ ਵਰਗਾ, ਗੁਰਮੀਤ ਸਾਜਨ, ਸਤਿੰਦਰ ਕੌਰ, ਗੁਰਪ੍ਰੀਤ ਕੌਰ ਭੰਗੂ ਅਤੇ ਨਿਸ਼ਾ ਬਾਨੋਂ ਸਮੇਤ ਹੋਰ ਕਈ ਕਲਾਕਾਰ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ।ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਕਰਵਾਏ ਇਸ ਗਏ ਇਸ ਈਵੈਂਟ ਦੀ ਪੀ.ਆਰ ਅਤੇ ਮਾਰਕੀਟਿੰਗ ਟੀਮ ਐਮ ਥ੍ਰੀ ਮੀਡੀਆ ਵਲੋਂ ਕੀਤੀ ਗਈ।