Friday, February 23, 2024

ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਪਾਸ ਕੀਤੀ ਨੈਟ ਪ੍ਰੀਖਿਆ 

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਕੋਮਲ ਨੂੰ ਮੁਬਾਰਕਬਾਦ ਦਿੰਦਿਆਂ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਦੱਸਿਆ ਕਿ ਕੋਮਲ ਐਮ.ਕਾਮ ਦੀ ਹੁਸ਼ਿਆਰ ਵਿਦਿਆਰਥਣ ਹੈ, ਜਿਸ ਨੇ ਦਸੰਬਰ-2023 ਦੀ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਨੂੰ ਆਪਣੀ ਪਹਿਲੀ ਕੋਸ਼ਿਸ਼ ’ਚ ਹੀ ਸਫਲਤਾ ਹਾਸਲ ਕਰ ਕੇ ਬੇਮਿਸਾਲ ਪ੍ਰਾਪਤੀ ਸਦਕਾ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਕੋਮਲ ਇਕ ਸਮਰਪਿਤ ਅਤੇ ਮਿਹਨਤੀ ਲੜਕੀ ਹੈ, ਜੋ ਕਿ ਕਾਲਜ ਦੌਰਾਨ ਅਸਾਧਾਰਨ ਅਕਾਦਮਿਕ ਹੁਨਰ ਨਾਲ ਵਿੱਚਰੀ ਹੈ।ਇਸ ਪ੍ਰਾਪਤੀ ਲਈ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਵਧਾਈ ਦਿੱਤੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਸ਼ਾਂਤੀ ਦਿਹਾੜਾ 2024

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਆਪਣੇ ਆਪ ਦੀ ਤਬਦੀਲੀ ਜਰੂਰੀ ਹੈ ਜੇਕਰ ਅਸੀਂ …