Saturday, July 27, 2024

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ – ਐਡਵੋਕੇਟ ਧਾਮੀ

ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿੱਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ ਕੇਵਲ ਸਿੱਖ ਮੈਂਬਰ ਹੀ ਲਏ ਜਾਣਗੇ, ਕਿਸੇ ਤਰ੍ਹਾਂ ਤਰਕਸੰਗਤ ਨਹੀਂ ਹੈ।ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਵਾਲ ਕੀਤਾ ਕਿ ਜਿਹੜੀਆਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਕਟੌਤੀ ਕੀਤੀ ਜਾ ਰਹੀ ਹੈ, ਕੀ ਉਨ੍ਹਾਂ ਵੱਲੋਂ ਨਾਮਜ਼ਦ ਮੈਂਬਰ ਸਿੱਖ ਨਹੀਂ ਸਨ?
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਦਾ ਸਪੱਸ਼ਟੀਕਰਨ ਕੇਵਲ ਗੁੰਮਰਾਹ ਕਰਨ ਵਾਲਾ ਹੈ, ਜਦਕਿ ਸੱਚਾਈ ਇਹ ਹੈ ਕਿ ਸਰਕਾਰ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸਿੱਖ ਸੰਗਤਾਂ ਦਾ ਵੱਡਾ ਸਮੂਹ ਸਰਕਾਰ ਦੇ ਫੈਸਲੇ ਵਿਰੁੱਧ ਆਪਣੀ ਭਾਵਨਾ ਪ੍ਰਗਟ ਕਰ ਚੁੱਕਾ ਹੈ, ਜਿਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦੇ ਸਤਿਕਾਰਤ ਤਖ਼ਤਾਂ ਵਿੱਚੋਂ ਇਕ ਹੈ, ਜਿਥੋਂ ਦੇ ਪ੍ਰਬੰਧ ਅਤੇ ਸੇਵਾ ਸੰਭਾਲ ਲਈ 1956 ਵਿਚ ਬਣਾਏ ਗਏ ਐਕਟ ਨੂੰ ਖੰਡਿਤ ਕਰਨ ਅਤੇ ਤੋੜਨ ਦੀ ਕਿਸੇ ਤਰ੍ਹਾਂ ਦੀ ਲੋੜ ਮਹਿਸੂਸ ਨਹੀਂ ਹੁੰਦੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਿੱਖ ਜਗਤ ’ਤੇ ਆਪਣਾ ਫੈਸਲਾ ਠੋਸਣ ਤੋਂ ਗੁਰੇਜ਼ ਕਰੇ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …