ਅੰਮ੍ਰਿਤਸਰ, 10 ਫ਼ਰਵਰੀ (ਜਗਦੀਪ ਸਿੰਘ) – ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤਰਨ ਤਾਰਨ ਰੋਡ ਪਿੰਡ ਚੱਬਾ ਵਿਖੇ ਮਨਾਇਆ ਗਿਆ।ਪ੍ਰੋ. ਸਰਚਾਂਦ ਸਿੰਘ ਅਨੁਸਾਰ ਸਿੱਖ ਆਗੂਆਂ ਤੇ ਜਥੇਬੰਦੀਆਂ ਨੇ ਤਖ਼ਤ ਸ਼੍ਰੀ ਹਜੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲਿਆ ਅਤੇ ਸਿੱਖ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ।
ਪ੍ਰੋ. ਸਰਚਾਂਦ ਸਿੰਘ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।ਸ਼਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਲੋਂ ਪੰਥ ਦੀ ਚੜ੍ਹਦੀ ਕਲਾ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖੀ ‘ਚ ਸਭ ਦਾ ਸਤਿਕਾਰ ਹੈ।ਉਹਨਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਐਕਟ ਵਿੱਚ ਮਹਾਰਾਸ਼ਟਰ ਸਰਕਾਰ ਵਲੋਂ ਮਨਮਰਜ਼ੀ ਨਾਲ ਸੋਧ ਕਰਕੇ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਿੱਧੀ ਅਸਿੱਧੀ ਦਖਲ ਅੰਦਾਜ਼ੀ ਨੂੰ ਕਿਸੇ ਤਰਾਂ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ ਨੇ ਕਿਹਾ ਕਿ ਹਜ਼ੂਰ ਸਾਹਿਬ ਬੋਰਡ ਬਾਰੇ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।
ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜਥੇਬੰਦੀਆਂ ਦੇ ਆਗੂਆਂ ਨੂੰ ਸਿਰੋਪਾਓ ਭੇੇਟ ਕੀਤੇ।ਉਹਨਾਂ ਦੱਸਿਆ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ਼ ਪਿਆਰਿਆਂ ਤੋਂ ਅੰਮ੍ਰਿਤ ਛਕ ਕੇ 65 ਪ੍ਰਾਣੀ ਗੁਰੂ ਵਾਲੇ ਬਣੇ ਹਨ।ਭਾਈ ਸੂਰਤਾ ਸਿੰਘ ਨੇ ਸਟੇਜ ਸੰਭਾਲੀ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਗਿਆਨੀ ਰਾਜਦੀਪ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਜੀਤ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ ਦਲ ਪੰਥ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ।ਸਮਾਗਮ ਉਪਰੰਤ ਜਿਲ੍ਹਾ ਪੱਧਰੀ ਟੀਮਾਂ ਦਾ ਕਬੱਡੀ ਦਾ ਮੈਚ ਕਰਾਇਆ ਗਿਆ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ।
ਇਸ ਮੌਕੇ ਭਾਈ ਕੁਲਦੀਪ ਸਿੰਘ ਪੰਡੋਰੀ, ਭਾਈ ਅਮਰਜੀਤ ਸਿੰਘ, ਬਿਕਰਮਜੀਤ ਸਿੰਘ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਾਈ ਅਵਤਾਰ ਸਿੰਘ, ਭਾਈ ਗੁਰਸਾਹਿਬ ਸਿੰਘ ਟਾਹਲਾ ਸਾਹਿਬ, ਭਾਈ ਕਸ਼ਮੀਰ ਸਿੰਘ ਪ੍ਰਧਾਨ ਬਾਬਾ ਦੀਪ ਸਿੰਘ ਸ਼ਹੀਦ ਟਰੱਸਟ ਗੁਰਦੁਆਰਾ ਟਾਹਲਾ ਸਾਹਿਬ, ਮੈਨੇਜਰ ਰਣਦੀਪ ਸਿੰਘ ਟਾਹਲਾ ਸਾਹਿਬ, ਮਹੰਤ ਭਾਈ ਅਮਰਦੀਪ ਸਿੰਘ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …