Saturday, May 24, 2025
Breaking News

ਆਪ ਦੀ ਸਰਕਾਰ ਆਪ ਦੇ ਦੁਆਰ, ਹੇਠਲੇ ਪੱਧਰ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ – ਈ.ਟੀ.ਓ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ, ਤਹਿਤ ਪਿੰਡ ਬੇਰੀਆਂ ਵਾਲਾ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ।ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ‘ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ‘ਤੇ ਹੀ ਦਿੱਤੀਆਂ ਜਾ ਰਹੀਆਂ ਹਨ।ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ।ਉਨਾਂ ਦੱਸਿਆ ਕਿ ਰੋਜ਼ਾਨਾ ਹਰੇਕ ਸਬ ਡਵੀਜ਼ਨ ਵਿੱਚ ਵੱਖ-ਵੱਖ ਥਾਵਾਂ ‘ਤੇ ਕੈਂਪ ਲੱਗ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।ਲੋਕ 1076 ਨੰਬਰ ‘ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਕੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਹੈ।‘ਆਪ’ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਗੁਰਮੁੱਖ ਸਿੰਘ ਸਰਜਾ, ਭੁਪਿੰਦਰ ਸਿੰਘ ਰਮਾਣਾਚੱਕ, ਪਰਮਿੰਦਰ ਸਿੰਘ ਡੇਹਰੀਵਾਲ, ਹਰਪਾਲ ਸਿੰਘ ਰਮਾਣਾਚੱਕ, ਨਿਰਮਲ ਸਿੰਘ ਬੇਰੀਆਂਵਾਲਾ, ਭਗਵਾਨ ਸਿੰਘ, ਗੁਰਮੇਲ ਸਿੰਘ, ਬਲਜਿੰਦਰ ਸਿੰਘ, ਹਰਨੇਕ ਸਿੰਘ, ਤਜਿੰਦਰ ਸਿੰਘ ਡੇਹਰੀਵਾਲ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …