ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਬਾਰਹਵੀਂ ਕਲਾਸ ਦੇ ਬੱਚਿਆਂ ਦੀ ਵਿਦਾਇਗੀ ਪਾਰਟੀ ਹੋਈ।ਜਿਸ ਵਿੱਚ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਾਰਟੀ ਕੀਤੀ।ਇਸ ਸਬੰਧੀ ਇੱਕ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ਼ ਛੱਡ ਕੇ ਜਾ ਰਹੇ ਵਿਦਿਆਰਥੀਆਂ ਨੇ ਆਪਣੀ ਸਕੂਲ ਵਿੱਚ ਬਿਤਾਏ ਪਲਾਂ ਨੂੰ ਯਾਦ ਕੀਤਾ।ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਇੱਕ ਵਿਦਿਆ ਦੀ ਜੋਤ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਤਾਂ ਜੋ ਵਿਦਿਆ ਦਾ ਚਾਨਣ ਸਕੂਲ ਵਿੱਚ ਫੈਲਦਾ ਰਹੇ।ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਅਪੀਲ ਕਿ ਉਹ ਇੱਕ ਚੰਗੇ ਮੁਕਾਮ ‘ਤੇ ਪਹੁੰਚ ਕੇ ਸਕੂਲ ਦਾ ਨਾਮ ਰੌਸ਼ਨ ਕਰਨ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …