ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਅੰਮ੍ਰਿਤਸਰ ਸਿਟੀ-3 ਡਾ. ਪ੍ਰਗਿਆ ਜੈਨ ਆਈ.ਪੀ.ਐਸ ਨੂੰ ਡੀ.ਸੀ.ਪੀ ਰੈਂਕ ਦੀ ਤਰੱਕੀ ਮਿਲਣ ਉਪਰੰਤ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਉਨਾਂ ਦੀ ਪਾਈਪਿੰਗ ਸੈਰੇਮਨੀ (Pipping Ceremony) ਕੀਤੀ ਗਈ।ਇਸ ਸਮੇਂ ਡੀ.ਸੀ.ਪੀ ਹਰਪ੍ਰੀਤ ਸਿੰਘ, ਡੀ.ਸੀ.ਪੀ ਆਲਮ ਵਿਜੇ ਸਿੰਘ, ਏ.ਡੀ.ਸੀ.ਪੀ ਸਿਟੀ-1 ਡਾ. ਦਰਪਣ ਆਹਲੂਵਾਲੀਆ, ਏ.ਡੀ.ਸੀ.ਪੀ-2 ਪ੍ਰਭਜੋਤ ਸਿੰਘ, ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਹਾਜ਼ਰ ਸਨ।
ਦੱਸਣਯੋਗ ਹੈ ਕਿ ਡੀ.ਸੀ.ਪੀ ਸਿਟੀ ਅੰਮ੍ਰਿਤਸਰ ਡਾ: ਪ੍ਰਗਿਆ ਜੈਨ ਅੰਮ੍ਰਿਤਸਰ ਸਿਟੀ ਦਾ ਚਾਰਜ਼ ਸੰਭਾਲਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਹਨ।ਉਹ ਕਈ ਡੀ.ਜੀ.ਪੀ ਪ੍ਰਸੰਸਾ ਡਿਸਕ ਅਤੇ ਪ੍ਰਸੰਸਾ ਪੱਤਰਾਂ ਨਾਲ ਵੀ ਨਿਵਾਜ਼ੇ ਜਾ ਚੁੱਕੇ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …