ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਸਮਾਜ-ਸੇਵੀ ਤੇ ਧਾਰਮਿਕ ਕਾਰਜ਼ਾਂ `ਚ ਅਹਿਮ ਭੂਮਿਕਾ ਨਿਭਾਅ ਰਹੀ ਸੰਸਥਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਵੀਹਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ ਸੰਤ ਬਾਬਾ ਅਤਰ ਸਿੰਘ ਜੀ ਦੀ 97ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ਸੰਤ ਸਮਾਗਮ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਵਿਖੇ 10 ਤੇ 11 ਫਰਵਰੀ 2024 ਨੂੰ ਸ਼ਰਧਾ ਪੂਰਵਕ ਮਨਾਇਆ ਗਿਆ।ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾ-ਵਾਚਕਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।10 ਫਰਵਰੀ ਦਿਨ ਸ਼ਨੀਵਾਰ ਨੂੰ ਅੰਮ੍ਰਿਤ ਵੇਲੇ ਜੁਗੋ-ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਪ੍ਰਕਾਸ਼ ਉਪਰੰਤ ਹੁਕਮਨਾਮਾ ਅਤੇ ਵਾਹਿਗੁਰੂ ਗੁਰਮੰਤਰ ਜਾਪ ਅਕਾਲ ਸੇਵਕ ਜਥਾ ਕਲਗੀਧਰ ਟਰੱਸਟ ਵਲੋਂ ਕੀਤਾ ਗਿਆ।ਆਸਾ ਦੀ ਵਾਰ ਭਾਈ ਦਵਿੰਦਰ ਸਿੰਘ ਜੀ ਗੋਬਿੰਦ ਸਿੰਘ ਬੋਦਲ ਵਲੋਂ ਕੀਤੀ ਗਈ।ਉਪਰੰਤ ਭਾਈ ਰਵ ਕਿਰਪਾ ਸਿੰਘ, ਅਕਾਲ ਸਹਾਇ ਨਿਸ਼ਕਾਮ ਸਤਿਸੰਗ ਸਭਾ ਦਿੱਲੀ, ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਭਾਈ ਜਸਕਰਨ ਸਿੰਘ ਪਟਿਆਲਾ, ਤੰਤੀ ਸਾਜ਼ਾਂ ਰਾਹੀਂ ਅਕਾਲ ਸੰਗੀਤ ਵਿੱਦਿਆਲ਼ਾ ਗੁਰਦੁਵਾਰਾ ਜਨਮ ਅਸਥਾਨ ਸੰਤ ਅਤਰ ਸਿੰਘ ਜੀ ਮਹਾਰਾਜ ਚੀਮਾ ਸਾਹਿਬ, ਭਾਈ ਹਰਦੀਪ ਸਿੰਘ ਦਿੱਲੀ, ਡਾ. ਮਨਪ੍ਰੀਤ ਸਿੰਘ, ਦਿੱਲੀ, ਭਾਈ ਕੁਲਤਾਰ ਸਿੰਘ ਦਿੱਲੀ, ਭਾਈ ਇੰਦਰਜੀਤ ਸਿੰਘ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਸਰਬਜੀਤ ਸਿੰਘ ਜੀ ਪਟਨਾ ਸਾਹਿਬ, ਭਾਈ ਗੁਰਦੇਵ ਸਿੰਘ ਜੀ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਅਨਾਹਦ ਬਾਣੀ ਜਥਾ ਗੁਰਦੁਆਰਾ ਬੜੂ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਹੋਰ ਕਥਾਵਾਚਕਾਂ ਅਤੇ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ ਅਤੇ ਸ਼ਬਦ ਕੀਰਤਨ ਅਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
11 ਫਰਵਰੀ ਨੂੰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜਥੇਦਾਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸਿੰਘ ਸਾਹਿਬ ਗਿਆਨੀ ਗਿਆਨੀ ਸੁਖਵਿੰਦਰ ਸਿੰਘ ਤਖਤ ਸਚਖੰਡ ਸ੍ਰੀ ਹਜ਼ੂਰ ਅਬਚਲਿ ਨਗਰ ਸਾਹਿਬ ਨਾਦੇੜ, ਗਿਆਨੀ ਰਣਜੀਤ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਨਵੀਂ ਦਿੱਲੀ, ਸੰਤ ਬਾਬਾ ਹਰੀ ਸਿੰਘ ਜੀ ਅਤੇ ਸੰਤ ਬਾਬਾ ਕਸ਼ਮੀਰਾ ਸਿੰਘ ਕਾਰ ਸੇਵਾ ਭੂਰੀ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਗੁਰਦੁਵਾਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ, ਸੰਤ ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਸੰਤ ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲੇ, ਜਗਦੀਪ ਸਿੰਘ ਕਾਹਲੋਂ ਜਰਨਲ ਸੈਕਟਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਲਵਿੰਦਰ ਸਿੰਘ ਚੇਅਰਮੈਨ ਗੁਰਦੁਆਰਾ ਰਕਾਬ ਦਿੱਲੀ, ਪਰਮਜੀਤ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਸਪ੍ਰੀਤ ਸਿੰਘ ਕਰਮਸਰ ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤੰਤੀ ਸਾਜ਼ਾਂ ਰਾਹੀਂ ਅਨਾਹਦ ਬਾਣੀ ਜਥਾ ਗੁਰਦੁਆਰਾ ਬੜੂ ਸਾਹਿਬ ਅਤੇ ਡਾ. ਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਬੜੂ ਸਾਹਿਬ ਵਲੋਂ ਸੰਗਤ ਨਾਲ ਸ਼ਬਦ ਕੀਰਤਨ, ਕਥਾ ਅਤੇ ਗੁਰਮਿਤ ਵਿਚਾਰ ਸਾਂਝੇ ਕੀਤੇ ਗਏ।ਪ੍ਰੋਗਰਾਮ ਵਿੱਚ ਪੰਜਾਬ ਅਤੇ ਬੜੂ ਸਾਹਿਬ ਤੋਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ: ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਸੰਗਤਾਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …