ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਭਾਰਤੀ ਫੌਜ਼ ਹਮੇਸ਼ਾਂ ਆਪਣੇ ਸੈਨਿਕਾਂ ਲਈ ਖੜੀ ਹੁੰਦੀ ਹੈ, ਭਾਵੇਂ ਉਹ ਸੇਵਾ ਵਿੱਚ ਹੋਣ ਜਾਂ ਸੇਵਾਮੁਕਤੀ ਤੋਂ ਬਾਅਦ ਸਟੇਸ਼ਨ ਹੈਡਕੁਆਰਟਰ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਲਈ ਪੈਂਥਰ ਡਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਕੱਲ ਰੈਲੀ ਕੀਤੀ ਗਈ।ਇਸ ਦਾ ਮਕਸਦ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੇ ਲਾਭਾਂ ਦੀ ਜਾਣਕਾਰੀ ਦੇਣਾ, ਸ਼ਿਕਾਇਤਾਂ ਦਾ ਨਿਪਟਾਰਾ ਕਰਨਾ, ਦਸਤਾਵੇਜ਼ਾਂ ਦੀਆਂ ਗੜਬੜੀਆਂ ਠੀਕ ਕਰਵਾਉਣਾ ਅਤੇ ਵੱਖ-ਵੱਖ ਰਿਕਾਰਡ ਦਫਤਰਾਂ ‘ਤੇ ਆਰਮੀ ਪੈਨਸ਼ਨ ਦਫਤਰਾਂ ਦੀ ਸਹਾਇਤਾ ਨਾਲ ਪੈਨਸ਼ਨ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਸੀ।ਲੋੜਵੰਦਾਂ ਨੂੰ ਜ਼ਰੂਰੀ ਅਤੇ ਤੁਰੰਤ ਮੈਡੀਕਲ ਸਹੂਲਤ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਕੈਂਪ ਵੀ ਲਗਾਇਆ ਗਿਆ ਅਤੇ ਦੁਪਹਿਰ ਦੇ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ।
ਰੈਲੀ ਵਿੱਚ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਨੂੰ ਉਨਾਂ ਦੇ ਬਲਿਦਾਨ ਅਤੇ ਨਿਰਸਵਾਰਥ ਸੇਵਾ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ਗਿਆ।ਇਹ ਰੈਲੀ ਫੌਜ਼ ਲਈ ਬਜ਼ੁੱਰਗਾਂ ਦੇ ਮਾਰਗਦਰਸ਼ਨ, ਉਨ੍ਹਾਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਸਨਮਾਨਜਨਕ ਜੀਵਨ ਬਤੀਤ ਕਰਨ ਦੇ ਯੋਗ ਬਣਾਉਣ ਦੇ ਇਕ ਮੌਕੇ ਵਜੋਂ ਵੇਖਿਆ ਜਾ ਰਿਹਾ ਹੈ।ਪੈਂਥਰ ਡਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ ਮੇਜ਼ਰ ਜਰਨਲ ਮੁਕੇਸ਼ ਸ਼ਰਮਾ ਨੇ ਸਾਰਿਆਂ ਨੂੰ ਭਰੋਸਾ ਦਿਵਾਇਆ ਕਿ ਪੈਂਥਰ ਡਵੀਜ਼ਨ ਹਮੇਸ਼ਾਂ ਉਨ੍ਹਾਂ ਦੀ ਮਦਦ ਲਈ ਖੜ੍ਹੀ ਰਹੇਗੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜ਼ੂਦ ਸਨ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …