ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਅੱਜ ਸਥਾਨਕ ਟੀਚਰ ਹੋਮ ਵਿਖੇ ਐਸ.ਐਸ ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਨੇ ਮੀਟਿੰਗ ਕੀਤੀ ਗਈ ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਅਪਰ ਅਪਾਰ ਸਿੰਘ ਨੇ ਕਿਹਾ ਭਾਵੇ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੂੰ ਮਿਲਕੇ ਅਧਿਆਪਕ ਯੂਨੀਅਨ ਵੱਲੋ ਆਪਣੀਆਂ ਸਮੱਸਿਆਵਾਂ ਤੋ ਜਾਣੂ ਕਰਵਾਇਆ ਗਿਆ।ਉਹਨਾ ਕਿਹਾ ਕਿ ਪਿਛਲੇ 6 ਸਾਲਾਂ ਤੋ ਕੰਮ ਕਰ ਰਹੇ ਅਧਿਆਪਕਾਂ ਨੂੰ ਤੁਰੰਤ ਰੈਗੁਲਰ ਕਰਨ ਸਬੰਧੀ ਵੀ ਭਰੋਸਾ ਦਿੱਤਾ ਗਿਆ ਸੀ, ਜੋ ਅਜੇ ਤੱਕ ਪੂਰਾ ਨਹੀ ਹੋਇਆ।ਐਸ. ਐਸ. ਏ ਦੇ ਅਧੀਨ ਪੜਾ ਅਧਿਆਪਕਾਂ ਨੂੰ ਪਿਛਲੇ ਚਾਰ ਮਹੀਨੇ ਤੋ ਤਨਖਾਹ ਨਹੀ, ਜਿਨਾਂ ਨੂੰ ਆਪਣਾ ਗੁਜਾਰਾ ਕਰਨਾ ਮੁਸ਼ਕਲ ਹੋਇਆ ਪਿਆ ਹੈ, ਜਦਕਿ ਪੰਜਾਬ ਸਰਕਾਰ ਨੂੰ ਕੇਦਰ ਤੋ ਫੰਡ ਵੀ ਮਿਲ ਗਏ, ਪਰ ਪਤਾ ਨਹੀ ਕਿਉ ਪੰਜਾਬ ਸਰਕਾਰ ਅਧਿਆਪਕਾਂ ਨੂੰ ਤਨਖਾਹ ਨਹੀ ਦੇ ਰਹੀ ।ਰਮਸਾ ਵਲੋਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ।ਇਸ ਸਮੇ ਵੱਡੀ ਗਿਣਤੀ ਅਧਿਆਪਕ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …