ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 13 ਫਰਵਰੀ 2024 ਤੋਂ ਸ਼ੁਰੂ ਹੋਣ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਜਿਲ੍ਹਾ ਅੰਮ੍ਰਿਤਸਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਅੰਮ੍ਰਿਤਸਰ ਰਜੇਸ਼ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 238 ਸੈਂਟਰ ਅਤੇ ਸੱਤ ਸੈਲਫ ਸੈਂਟਰ ਬਣਾਏ ਗਏ ਹਨ।ਅੱਠਵੀਂ ਜਮਾਤ ਵਿੱਚ 28730, ਦਸਵੀਂ ਜਮਾਤ ਵਿੱਚ 28119 ਅਤੇ 12ਵੀਂ ਜਮਾਤ ਵਿੱਚ 27282 ਵਿਦਿਆਰਥੀ ਭਾਗ ਲੈ ਰਹੇ ਹਨ।ਉਨਾਂ ਕਿਹਾ ਕਿ ਸੈਲਫ ਸੈਂਟਰ ਵਿੱਚ ਦੱਸਵੀਂ ਦੇ 888 ਅਤੇ 12ਵੀਂ ਵਿੱਚ 856 ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ।ਇਹਨਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦੇ ਇੰਚਾਰਜ਼ ਸੁਖਪਾਲ ਸਿੰਘ ਹਨ ਅਤੇ ਕੰਟਰੋਲ ਰੂਮ ਦਾ ਨੰਬਰ 80540 54154 ਹੈ।ਇਸ ਦਫਤਰ ਵਲੋਂ ਕੇਂਦਰ ਕੰਟਰੋਲਰਾਂ ਨਾਲ ਸੰਪਰਕ ਕਰਕੇ ਸੈਂਟਰਾਂ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹਰ ਸੰਭਵ ਹੱਲ ਕੀਤਾ ਜਾਵੇਗਾ।ਨਕਲ ਦੇ ਰੁਝਾਨ ਨੂੰ ਰੋਕਣ ਲਈ ਬੋਰਡ ਵਲੋਂ ਉਡਨ ਦਸਤਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …