Saturday, July 27, 2024

ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਨੂੰ ਮਿਲ ਰਿਹਾ ਹੈ ਭਰਵਾਂ ਸਹਿਯੋਗ- ਡੀ.ਸੀ

‘ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪੰਜਾਬ ਸਰਕਾਰ ਵਲੋਂ ਤੇ ਪਿੰਡਾਂ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਦੀਆਂ ਸਾਰੀਆਂ ਸਬ-ਡਵੀਜਨਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 6 ਤੋਂ 10 ਫਰਵਰੀ ਤੱਕ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਗਏ ਹਨ ਅਤੇ ਮੌਕੇ ‘ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ।ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਏ ਜਾਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।
ਥੋਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ।ਵੈਨਾਂ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ।ਉਨਾਂ ਕਿਹਾ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਰੋਜ਼ਾਨਾ ਕੈਂਪ ਲਗਾਏ ਜਾਣਗੇ ਤਾਂ ਜੋ ਜਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …