Wednesday, April 24, 2024

ਪੰਜਾਬ ਵਿਧਾਨ ਸਭਾ ਦੀ ਅਨੂਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਵੱਲੋਂ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੂਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ, ਜਿਸ ਵਿੱਚ ਅਨੂਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਸਰਵਜੀਤ ਕੌਰ ਮਾਣੂਕੇ, ਵਿਧਾਇਕ ਅਮਿਤ ਰਤਨ ਕੋਟਫੱਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਅਤੇ ਡਾ. ਨਛੱਤਰਪਾਲ, ਵਿਧਾਇਕ ਬਤੌਰ ਮੈਂਬਰ ਹਾਜ਼ਰ ਸਨ।ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਤੋਂ ਇਲਾਵਾ ਡੀਨ ਅਕਾਦਮਿਕ ਮਾਮਲੇ, ਪ੍ਰੋ. ਬਿਕਰਮਜੀਤ ਸਿੰਘ ਬਾਜਵਾ, ਰਜਿਸਟਰਾਰ, ਪ੍ਰੋ. ਕਰਨਜੀਤ ਸਿੰਘ ਕਾਹਲੋਂ, ਕੰਟਰੋਲਰ ਪ੍ਰੀਖਿਆਵਾਂ, ਡਾ. ਪਲਵਿੰਦਰ ਸਿੰਘ, ਡੀਨ, ਕਾਲਜ ਵਿਕਾਸ ਕੌਂਸਲ, ਡਾ. ਸਰੋਜ ਬਾਲਾ, ਸੈਨੇਟ ਮੈਂਬਰ ਸਤਪਾਲ ਸਿੰਘ ਸੋਖੀ, ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਮੁਖੀ, ਡਾ. ਪਵਲੀਨ ਸੋਨੀ, ਨੋਡਲ ਅਫਸਰ ਡਾ. ਵਿਕਰਮ ਸੰਧੂ, ਸਾਬਕਾ ਮੁਖੀ, ਡਾ. ਜਸਵੀਨ ਕੌਰ, ਸੁਰੱਖਿਆ ਅਧਿਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਭਲਾਈ ਕਮੇਟੀ ਵੱਲੋਂ ਯੂਨੀਵਰਸਿਟੀ ਬਿਜ਼ਨਸ ਸਕੂਲ ਵਿੱਚ ਰਿਜ਼ਰਵ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਇੱਕ ਵੱਖਰਾ ਸੈਕਸ਼ਨ ਬਣਾਉਣ ਸਬੰਧੀ ਸੋਸ਼ਲ ਮੀਡੀਆ `ਤੇ ਮੁੜ ਵਾਇਰਲ ਕੀਤੀ ਗਈ।ਇੱਕ ਪੁਰਾਣੀ ਖ਼ਬਰ `ਤੇ ਸਖਤ ਨੋਟਿਸ ਲੈਂਦਿਆਂ ਇਸ ਪੁਰਾਣੀ ਵਾਇਰਲ ਬੇਬੁਨਿਆਦ ਖਬਰ ਸਬੰਧੀ ਸਿਫਾਰਿਸ਼ ਕੀਤੀ ਕਿ ਇਸ ਮੁੱਦੇ ਦੀ ਜਾਂਚ ਲਈ ਪੁਲਿਸ ਕਮਿਸ਼ਨਰੇਟ (ਸਾਈਬਰ ਕ੍ਰਾਈਮ ਸੈਲ) ਕੋਲ ਐਫ.ਆਈ.ਆਰ ਦਰਜ਼ ਕੀਤੀ ਜਾਵੇ ਕਿਉਂਕਿ ਇਸ ਨਾਲ ਯੂਨੀਵਰਸਿਟੀ ਦੇ ਨਾਂ ਨੂੰ ਠੇਸ ਪੁੱਜੀ ਹੈ।
ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਮੁਖੀ, ਡਾ. ਪਵਲੀਨ ਸੋਨੀ ਅਤੇ ਨੋਡਲ ਅਫਸਰ ਡਾ. ਵਿਕਰਮ ਸੰਧੂ ਵਲੋਂ ਕਮੇਟੀ ਨੂੰ ਜਾਣੂ ਕਰਵਾਇਆ ਗਿਆ ਕਿ ਇਹ ਖਬਰ ਗਲਤ ਅਤੇ ਬੇਬੁਨਿਆਦ ਹੈ।ਵਿਭਾਗ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਿਜ਼ਰਵ ਸ਼੍ਰੇਣੀ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਕੋਈ ਵੱਖਰਾ ਸੈਕਸ਼ਨ ਨਹੀਂ ਬਣਾਇਆ ਗਿਆ ਹੈ।ਯੂਨੀਵਰਸਿਟੀ ਵਿੱਚ ਦਾਖਲ ਹੋਏ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਸਫਲਤਾਪੂਰਵਕ ਕਈ ਯੋਜਨਾਵਾਂ ਚੱਲ ਰਹੀਆਂ ਹਨ।ਇਹਨਾਂ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਕਿਸੇ ਵੀ ਸੰਭਾਵੀ ਵਿਤਕਰੇ ਤੋਂ ਬਚਣ ਲਈ ਐਸ.ਸੀ/ਐਸ.ਟੀ ਲਈ ਸ਼ਿਕਾਇਤ ਪ੍ਰਬੰਧਨ ਸੈਲ ਅਤੇ ਐਸ.ਸੀ/ਐਸ.ਟੀ ਸ਼੍ਰੇਣੀ ਲਈ ਇੱਕ ਨੋਡਲ ਅਫਸਰ ਵੀ ਨਿਯੁੱਕਤ ਕੀਤਾ ਗਿਆ ਹੈ।
ਕਮੇਟੀ ਦੀ ਚੇਅਰਪਰਸਨ ਸਰਵਜੀਤ ਕੌਰ ਮਾਣੂਕੇ ਨੇ ਯੂਨੀਵਰਸਿਟੀ ਵੱਲੋਂ ਪੁਰਾਣੀ ਵਾਇਰਲ ਖਬਰ ਸਬੰਧੀ ਪੇਸ਼ ਕੀਤੇ ਗਏ ਤੱਥਾਂ `ਤੇ ਜਿਥੇ ਤਸੱਲੀ ਪ੍ਰਗਟਾਈ ਉਥੇ ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਉਚੇਰੀ ਸਿਖਿਆ, ਖੇਡਾਂ, ਕਲਾ, ਸਭਿਆਚਾਰ ਅਤੇ ਹੋਰ ਖੇਤਰਾਂ ਵਿਚ ਪ੍ਰਾਪਤੀਆਂ ਦੀ ਸ਼ਲਾਘਾ ਵੀ ਕੀਤੀ।ਉਨ੍ਹਾਂ ਯੂਨੀਵਰਸਿਟੀ ਵੱਲੋਂ 25ਵੀਂ ਵਾਰ ਮਾਕਾ ਟਰਾਫੀ ਜਿੱਤਣ `ਤੇ ਵੀ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਵਧਾਈ ਦਿੱਤੀ। ਕਮੇਟੀ ਨੇ ਵਾਈਸ ਚਾਂਸਲਰ ਦਫਤਰ ਵਿਚ ਕਮੇਟੀ ਵੱੱਲੋਂ ਯੂਨੀਵਰਸਿਟੀ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਯੂਨੀਵਰਸਿਟੀ ਕੈਂਪਸ ਅਤੇ ਬਿਜ਼ਨਲ ਸਕੂਲ਼ ਦਾ ਨਿੱਜੀ ਦੌਰਾ ਵੀ ਕੀਤਾ।ਇਸ ਸਮੇਂ ਕਮੇਟੀ ਮੈਂਬਰਾਂ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਅਨੂਸੂਚਿਤ ਜਾਤੀਆਂ, ਅਨੂਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਲਈ ਚਲਾਈ ਜਾ ਰਹੀਆਂ ਭਲਾਈ ਸਕੀਮਾਂ ਦੇ ਵੇਰਵੇ ਸਾਂਝੇ ਕੀਤੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …