Sunday, April 27, 2025

ਪੰਜਾਬ ਸਰਕਾਰ ਵਲੋਂ ਧੂਰੀ ਵਿਖੇ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਨੂੰ – ਡਿਪਟੀ ਕਮਿਸ਼ਨਰ

ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ।ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ।ਉਨ੍ਹਾਂ ਦੱਸਿਆ ਕਿ 16 ਫਰਵਰੀ ਨੂੰ ਕਰਵਾਏ ਜਾ ਰਹੇ ਐਨ.ਆਰ.ਆਈ ਮਿਲਣੀ ਸਮਾਗਮ ਦਾ ਉਦਘਾਟਨ ਐਨ.ਆਰ.ਆਈ ਮਾਮਲੇ ਵਿਭਾਗ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ।
ਡਿਪਟੀ ਕਮਿਸ਼ਨਰ ਨੇ ਸੰਗਰੂਰ ਦੇ ਨਾਲ ਨਾਲ ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ‘ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ।

 

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …