Saturday, July 27, 2024

ਖਾਲਸਾ ਕਾਲਜ ਵਿਖੇ ਓਪਨ ਮਾਈਕ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਓਪਨ ਮਾਈਕ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਉਜਾਗਰ ਕਰਨ ਲਈ ਮੰਚ ਮੁਹੱਈਆ ਕਰਵਾਉਣਾ ਸੀ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਆਪਣੀ ਕਲਾ ਦੇ ਪ੍ਰਦਰਸ਼ਨ ਦਾ ਮੰਚ ਪ੍ਰਦਾਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਆਪਣੀ ਵਿਅਸਤ ਜੀਵਨ ਸ਼ੈਲੀ ਕਾਰਨ ਨੌਜਵਾਨਾਂ ਨੂੰ ਆਪਣੇ ਸ਼ੌਕ ਜਾਂ ਸਿਰਜਣਾਤਮਕ ਯੋਗਤਾਵਾਂ ਨੂੰ ਵਿਕਸਿਤ ਕਰਨ ਲਈ ਸਮਾਂ ਨਹੀਂ ਮਿਲਦਾ, ਜਿਸ ਕਾਰਨ ਆਪਣੇ ਰੁਝੇਵਿਆਂ ਦੇ ਬਾਵਜ਼ੂਦ ਉਹ ਜਦੋਂ ਵੀ ਕੁੱਝ ਮਹਿਸੂਸ ਕਰਦੇ ਹਨ ਤਾਂ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ’ਚ ਅਸਮਰੱਥ ਹੁੰਦੇ ਹਨ।ਇਨ੍ਹਾਂ ਕਾਰਨਾਂ ਨੂੰ ਮੁੱਖ ਰੱਖਦਿਆਂ ਕਾਲਜ ਵਲੋਂ ਵਿਦਿਆਰਥੀਆਂ ਦੀ ਕਲਾ ਨਿਖਾਰਨ ਲਈ ਅਜਿਹੇ ਸਮਾਗਮ ਉਲੀਕੇ ਜਾਂਦੇ ਹਨ।
ਕਾਲਜ ਦੇ ਆਰਟਸ ਡੀਨ ਪ੍ਰੋ: ਜਸਪ੍ਰੀਤ ਕੌਰ ਨੇ ਕਿਹਾ ਕਿ ਕਾਲਜ ਵਲੋਂ ਲਗਾਏ ਗਏ ਇਸ ਓਪਨ ਮਾਈਕ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਕਲਾ ਦਾ ਪ੍ਰਦਰਸ਼ਨ ਕਰਨ ’ਚ ਇਕ ਅਹਿਮ ਰੋਲ ਅਦਾ ਕੀਤਾ ਹੈ।ਵਿਭਾਗ ਮੁਖੀ ਡਾ. ਸਾਨੀਆ ਮਰਵਾਹਾ ਨੇ ਕਿਹਾ ਕਿ ਓਪਨ ਮਾਈਕ ਇਕ ਅਜਿਹਾ ਪਲੇਟਫਾਰਮ ਹੈ ਜੋ ਉਭਰਦੇ ਕਵੀਆਂ, ਕਹਾਣੀਕਾਰਾਂ ਅਤੇ ਹਾਸਰਸ ਕਲਾਕਾਰਾਂ ਨੂੰ ਆਪਣੀ ਪ੍ਰਤਿੱਭਾ ਦਿਖਾਉਣ ਦਾ ਮੌਕਾ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਦੇ ਕਈ ਉਭਰਦੇ ਕਲਾਕਾਰਾਂ ਨੂੰ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਆਪਣੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮੁਹੱਈਆ ਕਰਦੇ ਹਨ।
ਇਸ ਮੌਕੇ ਪ੍ਰੋ: ਸੌਂਦਰਿਆ ਕੋਚਰ, ਪ੍ਰੋ: ਸੁਰਭੀ ਸ਼ਰਮਾ, ਪ੍ਰੋ: ਭਾਵਨੀ ਖੰਨਾ, ਪ੍ਰੋ: ਹਰੀ ਸਿੰਘ, ਪ੍ਰੋ: ਜਸਕੀਰਤ ਸਿੰਘ, ਪ੍ਰੋ: ਹਰਜੀਤ ਸਿੰਘ ਆਦਿ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …