Saturday, December 21, 2024

ਖ਼ਾਲਸਾ ਕਾਲਜ ਵਿਖੇ ‘ਭੋਜਨ ਦੀਆਂ ਵਸਤੂਆਂ ’ਚ ਮਿਲਾਵਟ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫ਼ੂਡ ਸਾਇੰਸ ਐਂਡ ਟੈਕਨਾਲੋਜ਼ੀ ਵਿਭਾਗ ਵੱਲੋਂ ਭੋਜਨ ’ਚ ਮਿਲਾਵਟ ਦੇ ਵਿਆਪਕ ਮੁੱਦਿਆਂ ਬਾਰੇ ਜਾਗਰੂਕਤਾ ਅਤੇ ਗਿਆਨ ਨੂੰ ਵਧਾਉਣ ਸਬੰਧੀ ‘ਭੋਜਨ ਦੀਆਂ ਵਸਤੂਆਂ ’ਚ ਮਿਲਾਵਟ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਉਕਤ ਸੈਮੀਨਾਰ ਕਰਵਾਇਆ ਗਿਆ।
ਗਮਾਰਕ ਮਿੰਨੀ ਲੈਬਾਰਟਰੀ ਦੀ ਇਕ ਗਤੀਸ਼ੀਲ ਟੀਮ ’ਚ ਇੰਚਾਰਜ਼-ਕਮ-ਸੀਨੀਅਰ ਕੈਮਿਸਟ ਸ੍ਰੀਮਤੀ ਰਿੰਕੂ ਇੰਦੌਰਾ, ਜੂਨੀਅਰ ਕੈਮਿਸਟ ਸ੍ਰੀਮਤੀ ਗੁਰਿੰਦਰ ਕੌਰ, ਸੰਜੇ ਜਸਵਾਲ, ਖੇਤੀਬਾੜੀ ਸੂਚਨਾ ਅਫਸਰ ਜਸਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਰਿੰਕੂ ਵਿਰਦੀ, ਸ਼ਿਵਮ ਪਲਿਆਲ ਅਤੇ ਹਰਮਨਦੀਪ ਸਿੰਘ ਸ਼ਾਮਿਲ ਹੋਏ, ਜਿਨ੍ਹਾਂ ਨੇ ਵੱਖ-ਵੱਖ ਖਾਣ-ਪੀਣ ਦੀਆਂ ਵਸਤੂਆਂ ’ਚ ਮਿਲਾਵਟ ਦੀ ਜਾਂਚ ਕਰਨ ਲਈ ਵਰਤੇ ਗਏ ਵੱਖ-ਵੱਖ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਤੇ ਪ੍ਰੈਕਟੀਕਲ ਪ੍ਰਦਰਸ਼ਨ ਕੀਤਾ।
ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਹਿਰਾਂ ਦੁਆਰਾ ਵਿਦਿਆਰਥੀਆਂ ਨੂੰ ਦਿੱਤੀ ਗਈ ਜਾਣਕਾਰੀ ਭਵਿੱਖ ’ਚ ਉਨ੍ਹਾਂ ਲਈ ਸਹਾਈ ਸਿੱਧ ਹੋਵੇਗੀ।ਉਨ੍ਹਾਂ ਕਿਹਾ ਕਿ ਉਕਤ ਟੀਮ ਨੇ ਭੋਜਨ ਉਤਪਾਦਾਂ ’ਚ ਮਿਲਾਵਟਖੋਰਾਂ ਦਾ ਪਤਾ ਲਗਾਉਣ ਲਈ ਵਰਤੀਆਂ ਜਾਣ ਵਾਲੀਆਂ ਨਵੀਨਤਮ ਤਕਨੀਕਾਂ ਅਤੇ ਤਕਨਾਲੋਜੀਆਂ ’ਤੇ ਮਹੱਤਵਪੂਰਨ ਗਿਆਨ ਵਿਦਿਆਰਥੀਆਂ ਨਾਲ ਸਾਂਝਾ ਕੀਤਾ।ਉਨ੍ਹਾਂ ਕਿਹਾ ਕਿ ਅਜਿਹੇ ਜਾਣਕਾਰੀ ਭਰਪੂਰ ਸੈਸ਼ਨਾਂ ਦੇ ਆਯੋਜਨ ’ਚ ਵਿਭਾਗ ਦੁਆਰਾ ਕੀਤੀ ਗਈ ਪਹਿਲਕਦਮੀ ਭੋਜਨ ਵਿਗਿਆਨ ਦੇ ਖੇਤਰ ’ਚ ਇਕ ਚੰਗੀ ਤਰ੍ਹਾਂ ਜਾਣੂ ਅਤੇ ਹੁਨਰਮੰਦ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਵਿਭਾਗ ਮੁੱਖੀ ਡਾ. ਮਨਬੀਰ ਸਿੰਘ ਨੇ ਉਦਯੋਗ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਹੱਲ ਕਰਨ ’ਚ ਗੁਣਵੱਤਾ ਨਿਯੰਤਰਣ ਉਪਾਵਾਂ ਦੁਆਰਾ ਨਿਭਾਈ ਗਈ ਪ੍ਰਮੁੱਖ ਭੂਮਿਕਾ ਨੂੰ ਰੇਖਾਂਕਿਤ ਕੀਤਾ।
ਮਾਹਿਰਾਂ ਨੇ ਵਿਦਿਆਰਥੀਆਂ ਲਈ ਇੰਟਰਨਸ਼ਿਪ ਦੇ ਮੌਕਿਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ।ਉਨ੍ਹਾਂ ਨੇ ‘ਹੈਂਡ-ਆਨ ਐਕਸਪੀਰੀਅੰਸ’ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਚਾਹਵਾਨ ਪੇਸ਼ੇਵਰਾਂ ਸਬੰਧੀ ਆਪਣੇ ਸਿਧਾਂਤਕ ਗਿਆਨ ਨੂੰ ਵਿਹਾਰਕ ਹੁਨਰ ਦੇ ਨਾਲ ਪੂਰਕ ਕਰਨ ਲਈ ਸਰਗਰਮੀ ਨਾਲ ਇੰਟਰਨਸ਼ਿਪਾਂ ਦੀ ਮੰਗ ਕਰਨ ਲਈ ਉਤਸ਼ਾਹਿਤ ਕੀਤਾ।ਉਕਤ ਪ੍ਰੋਗਰਾਮ ਇੰਟਰਐਕਟਿਵ ਸੈਸ਼ਨ ਦੇ ਨਾਲ ਸਮਾਪਤ ਹੋਇਆ, ਜਿਥੇ ਹਾਜ਼ਰੀਨ ਨੂੰ ਸਵਾਲ ਪੁੱਛਣ ਅਤੇ ਐਗਮਾਰਕ ਟੀਮ ਨਾਲ ਚਰਚਾ ਕਰਨ ਦਾ ਮੌਕਾ ਮਿਲਿਆ।
ਇਸ ਮੌਕੇ ਡਾ. ਗੁਰਸ਼ਰਨ ਕੌਰ, ਡਾ. ਸੰਦੀਪ ਸਿੰਘ ਤੋਂ ਇਲਾਵਾ ਹੋਰ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

“On The Spot painting Competition” of school students held at KT :Kalã Museum

Amritsar, December 20 (Punjab Post Bureau) – An “On The Spot painting Competition” of the …