Thursday, April 16, 2026

ਖ਼ਾਲਸਾ ਕਾਲਜ ਨਰਸਿੰਗ ਵਿਖੇ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਬੀ.ਐਸ.ਸੀ, ਜੀ.ਐਨ.ਐਮ ਅਤੇ ਏ.ਐਨ.ਐਮ ਦੀਆਂ ਵਿਦਿਆਰਥਣਾਂ ਲਈ ਇੱਕ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਈ ਉਕਤ ਪਲੇਸਮੈਂਟ ਮੌਕੇ ਆਈ.ਵੀ, ਅਮਨਦੀਪ ਅਤੇ ਪਾਰਵਤੀ ਹਸਪਤਾਲਾਂ ਲਈ 30 ਤੋਂ ਵਧੇਰੇ ਵਿਦਿਆਰਥੀਆਂ ਨੇ ਨੌਕਰੀਆਂ ਪ੍ਰਾਪਤ ਕੀਤੀਆਂ।
ਡਾ. ਅਮਨਪ੍ਰੀਤ ਕੌਰ ਨੇ ਨੌਕਰੀਆਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਪਲੇਸਮੈਂਟ ਦੌਰਾਨ ਵਿਦਿਆਰਥੀਆਂ ਦੀ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਲਈ ਗਈ, ਜਿਸ ਉਪਰੰਤ ਉਨ੍ਹਾਂ ਦੀ ਚੋਣ ਕੀਤੀ ਗਈ।ਉਨ੍ਹਾਂ ਕਿਹਾ ਕਿ ਕਾਲਜ ਦੁਆਰਾ ਵਿਦਿਆਰਥੀ ਨਰਸਾਂ ਦੇ ਵਿਹਾਰਕ ਹੁਨਰ ਨੂੰ ਵਧਾਉਣ ਸਬੰਧੀ ਵਰਕਸ਼ਾਪਾਂ, ਸ਼ਾਨਦਾਰ ਨਤੀਜ਼ਿਆਂ ਅਤੇ ਇੰਟਰਨਸ਼ਿਪ ਸਿਖਲਾਈ ਦੇਣ ਲਈ ਹਮੇਸ਼ਾਂ ਯਤਨ ਕੀਤੇ ਗਏ ਹਨ, ਜਿਸ ਸਦਕਾ ਉਨ੍ਹਾਂ ਨੂੰ ਵਧੀਆ, ਮਾਨਤਾ ਪ੍ਰਾਪਤ ਚੰਗੀਆਂ ਸੰਸਥਾਵਾਂ ’ਚ ਪਲੇਸਮੈਂਟ ਸੁਰੱਖਿਅਤ ਕਰਨ ’ਚ ਸਹਿਯੋਗ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕਾਲਜ ਦਾ ਮਕਸਦ ਵਿਦਿਆਰਥੀਆਂ ਨੂੰ ਚੰਗੀ ਤਾਲੀਮ ਪ੍ਰਦਾਨ ਕਰਕੇ ਨੌਕਰੀ ਲਈ ਤਿਆਰ ਕਰਨਾ ਮੁੱਖ ਟੀਚਾ ਹੈ।
ਇਸ ਮੌਕੇ ਉਪਰੋਕਤ ਹਸਪਤਾਲਾਂ ਦੇ ਨੁਮਾਇੰਦੇ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਸਿਖਲਾਈ ਅਤੇ ਪਲੇਸਮੈਂਟ ਲਈ ਵੱਡੀਆਂ ਪਹਿਲਕਦਮੀਆਂ ਕਰ ਰਿਹਾ ਹੈ, ਜੋ ਕਿ ਸਲਾਹੁਣਯੋਗ ਹੈ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …