ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਨਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜ਼ੀਦਗੀ ਨਾਲ ਸੋਚਣਾ ਚਾਹੀਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ, ਜਿਸ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ, ਬਲਕਿ ਸਰਕਾਰਾਂ ਨੂੰ ਕਿਸਾਨਾਂ ਦੇ ਮਸਲਿਆਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਲੰਬੇ ਅਰਸੇ ਤੋਂ ਦੇਸ਼ ਦੇ ਕਿਸਾਨ ਆਪਣੇ ਮਾਮਲਿਆਂ ਨੂੰ ਲੈ ਕੇ ਸੰਘਰਸ਼ ਦੇ ਰਾਹ ’ਤੇ ਹਨ, ਪ੍ਰੰਤੂ ਸਰਕਾਰਾਂ ਵੱਲੋਂ ਉਦਾਸੀਨਤਾ ਦਿਖਾਈ ਜਾ ਰਹੀ ਹੈ।ਭਾਰਤ ਦੇ ਕਿਸਾਨਾਂ ਨੂੰ ਇਕੱਲੇ ਦੇਸ਼ ਹੀ ਨਹੀਂ, ਸਗੋਂ ਪੂਰੀ ਦੁਨੀਆਂ ਦੇ ਅੰਨਦਾਤੇ ਵਜੋਂ ਜਾਣਿਆ ਜਾਂਦਾ ਹੈ ਅਤੇ ਜੇਕਰ ਅੱਜ ਇਹ ਕਿਸਾਨ ਸੰਘਰਸ਼ ਦੇ ਰਾਹ ’ਤੇ ਹਨ ਤਾਂ ਸਰਕਾਰਾਂ ਲਈ ਸੋਚਣ ਦਾ ਵੇਲਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …