ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਹੋਈ ’ਦਾਖ਼ਲਾ ਮੁਹਿੰਮ’ ਤਹਿਤ ਅੱਜ ਦੂਜੇ ਦਿਨ ਵੱਖ-ਵੱਖ ਖੇਤਰਾਂ ’ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਫੈਜ਼ਪੁਰਾ ਤੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਐਲੀਮੈਂਟਰੀ ਅਤੇ ਸੈਕੰਡਰੀ ਦੀ ਦੇਖ-ਰੇਖ ’ਚ ਸ਼ੁਰੂ ਹੋਈ ਇਸ ’ਦਾਖ਼ਲਾ ਮੁਹਿੰਮ’ ਦੇ ਦੂਜੇ ਦਿਨ ਬਤੌਰ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਿਕ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾ ਰਹੇ ਹਨ।ਇਸ ਤਹਿਤ ਜਿਥੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਦਿੱਖ ਵਿੱਚ ਵੱਡਾ ਬਦਲਾਅ ਆਇਆ ਹੈ, ਉਥੇ ਹੀ ਵਿਦਿਆਰਥੀਆਂ ਨੂੰ ਹਰ ਪੱਖੋਂ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਣ-ਸਿਖਾਉਣ ਦੀਆਂ ਵੱਖ-ਵੱਖ ਆਧੁਨਿਕ ਤਕਨੀਕਾਂ ਦੀ ਵਰਤੋਂ ਵੀ ਅਮਲ ’ਚ ਲਿਆਂਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਹਨਾਂ ਸਕੂਲਾਂ ‘ਚ ਨਿੱਜੀ ਸਕੂਲਾਂ ਨਾਲੋਂ ਵੱਧ ਮਿਆਰੀ ਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਦੀ ਅਪੀਲ ਕੀਤੀ।
ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਪੰਨੂ, ਏ.ਸੀ ਸਮਾਰਟ ਸਕੂਲ ਮਨੀਸ਼ ਕੁਮਾਰ ਮੇਘ, ਰਜਿੰਦਰ ਸਿੰਘ, ਸੰਦੀਪ ਸਿਆਲ, ਪ੍ਰਿੰ: ਅਨੂ ਬੇਦੀ, ਰਵਿੰਦਰ ਰੰਧਾਵਾ, ਸੀ.ਐਚ.ਟੀ ਮੋਨਿਕਾ ਰਾਣਾ, ਕੰਵਰ ਸਰਤਾਜ ਸਿੰਘ, ਸੁਰੇਸ਼ ਕੁਮਾਰ ਖੱਲਰ, ਐਚ.ਟੀ ਹਰਦਿਆਲ ਸਿੰਘ, ਮੀਡੀਆ ਇੰਚਾਰਜ਼ ਮਨਪ੍ਰੀਤ ਸਿੰਘ ਸੰਧੂ, ਕੁਲਦੀਪ ਸਿੰਘ ਤੋਲਾਨੰਗਲ , ਬਲਜੀਤ ਸਿੰਘ ਮੱਲ੍ਹੀ, ਯਾਦਵਿੰਦਰ ਸਿੰਘ, ਹਤਿੰਦਰ ਸਿੰਘ, ਮਲਕੀਤ ਸਿੰਘ ਵੱਲਾ, ਕੁਲਦੀਪ ਅਰੋੜਾ, ਜਗਦੀਪ ਕੌਰ ਮਾਨ, ਸ਼ਿਖਾ, ਸੋਨੀਆ, ਜਸਵਿੰਦਰ ਕੌਰ, ਧੰਤਾ ਦੇਵੀ, ਰਜਿੰਦਰ ਰੰਧਾਵਾ, ਰਾਜਵਿੰਦਰ ਕੌਰ, ਰਿਤਿਕਾ ਰਾਮਪਾਲ ਆਦਿ ਵੀ ਮੌਜ਼ੂਦ ਸਨ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …