ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ ਜਿਲ੍ਹੇ ਵਿੱਚ ਭੂਚਾਲ ਦੀ ਸਥਿਤੀ ਨਾਲ ਨਿਪਟਣ ਲਈ ਕਿਸ ਤਰ੍ਹਾਂ ਬਚਾਅ ਅਤੇ ਲੋਕਾਂ ਦੀਆਂ
ਜਾਨਾਂ ਬਚਾਉਣੀਆਂ ਹਨ, ਸਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨ.ਡੀ.ਆਰ.ਐਫ ਦੇ ਸਹਿਯੋਗ ਨਾਲ ਮੌਕ ਡਰਿੱਲ ਕੀਤੀ ਗਈ।ਜਿਸ ਵਿੱਚ ਜਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਫਾਇਰ ਬ੍ਰਿਗੇਡ, ਪੁਲਿਸ ਪ੍ਰਸਾਸ਼ਨ ਤੇ ਸਿਹਤ ਵਿਭਾਗ ਆਦਿ ਨੇ ਹਿੱਸਾ ਲਿਆ।
ਜਿਲ੍ਹਾ ਮਾਲ ਅਫ਼ਸਰ ਤਪਨ ਭਨੌਟ ਨੇ ਦੱਸਿਆ ਕਿ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਕਿਸੇ ਵੀ ਤਰ੍ਹਾਂ ਦੀਆਂ ਕੁਦਰਤੀ ਆਫਤਾਂ ਜਿਵੇ ਕਿ ਭੂਚਾਲ ਆਦਿ ਤੋਂ ਲੋਕਾਂ ਦੀ ਜਾਨ ਨੂੰ ਬਚਾਉਣਾ ਹੈ।ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ‘ਤੇ ਪ੍ਰਸਾਸ਼ਨ ਵਲੋਂ ਸਭ ਤੋਂ ਪਹਿਲਾਂ ਫਾਇਰ ਬਿਗ੍ਰੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਨੇੜੇ ਦੇ ਸਕੂਲ ਵਿੱਚ ਰਾਹਤ ਕੈਂਪ ਸਥਾਪਤ ਕੀਤਾ ਜਾਂਦਾ ਹੈ।ਉਨਾਂ ਦੱਸਿਆ ਕਿ ਇਸ ਰਾਹਤ ਕੈਂਪ ਵਿੱਚ ਜਖਮੀ ਹੋਏ ਲੋਕਾਂ ਨੂੰ ਪੂਰੀ ਡਾਕਟਰੀ ਸਹਾਇਤਾ ਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ।ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜਿਲ੍ਹਾ ਆਫਤ ਪ੍ਰਬੰਧਨ ਯੋਜਨਾ ਤਹਿਤ ਸਾਰੇ ਵਿਭਾਗਾਂ ਦਾ ਆਪਸ ਵਿੱਚ ਤਾਲਮੇਲ ਹੋਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ਤੇ ਤੁਰੰਤ ਹਰਕਤ ਵਿੱਚ ਆਇਆ ਜਾ ਸਕੇ।
ਐਨ.ਡੀ.ਆਰ.ਐਫ ਦੇ ਸਹਾਇਕ ਕਮਾਂਡੈਂਟ ਡੀ.ਐਲ ਜਾਖੜ ਨੇ ਦੱਸਿਆ ਕਿ ਇਸ ਮੌਕ ਡਰਿੱਲ ਵਿੱਚ ਐਨ.ਡੀ.ਆਰ.ਐਫ ਦੇ ਜਵਾਨਾਂ ਵਲੋਂ ਭਾਗ ਲਿਆ ਗਿਆ ਹੈ ਅਤੇ ਇਹ ਸਾਰੇ ਜਵਾਨ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਪੂਰੀ ਤਰਾਂ ਨਿਪੁੰਨ ਹਨ।ਸਾਡੀ ਬਟਾਲੀਅਨ ਜਿਲ੍ਹੇ ਵਿੱਚ ਕਿਸੇ ਵੀ ਅਣਸੁਖਾਵਂੀ ਘਟਨਾਂ ਨੂੰ ਰੋਕਣ ਲਈ ਜਾਣਕਾਰੀ ਮਿਲਦੇ ਹੀ 2 ਘੰਟੇ ਦੇ ਅੰਦਰ ਅੰਦਰ ਪਹੁੰਚ ਜਾਵੇਗੀ ਅਤੇ ਬਚਾਓ ਦਾ ਕੰਮ ਸ਼ੁਰੂ ਕਰ ਦੇਵੇਗੀ।ਇਸ ਸਮੇਂ ਦੇਸ਼ ਭਰ ਵਿੱਚ ਐਨ.ਡੀ.ਆਰ.ਐਫ ਦੇ 16 ਯੂਨਿਟ ਕੰਮ ਕਰ ਰਹੇ ਹਨ।ਜਿਸ ਵਿੱਚੋਂ ਇਕ ਯੂਨਿਟ ਬਠਿੰਡਾ ਸਥਿਤ ਹੈ।
ਇਸ ਮੌਕੇ ਰਜਿੰਦਰ ਸਿੰਘ ਡੀ.ਐਸ.ਪੀ ਹੈਡਕੁਆਟਰ ਅੰਮਿ੍ਰਤਸਰ ਦਿਹਾਤੀ, ਮਨਪ੍ਰੀਤ ਸਿੰਘ ਕਮਾਂਡੈਂਟ ਜਿਲ੍ਹਾ ਹੋਮ ਗਾਰਡ, ਇੰਜੀ: ਪ੍ਰਵੀਨ ਕੁਮਾਰ, ਇੰਜੀ: ਕਾਰਤੀਕ ਵਰਮਾ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕੁਲਦੀਪ ਸਿੰਘ ਏ.ਸੀ.ਪੀ.ਡੀ, ਡਾ. ਹਰਜੋਤ ਕੌਰ ਸਿਵਲ ਸਰਜਨ ਦਫ਼ਤਰ, ਯਸ਼ਪਾਲ ਫਾਇਰ ਬ੍ਰਿਗੇਡ ਅਫ਼ਸਰ, ਹਰਦਿਆਲ ਸਿੰਘ ਫੂਡ ਸਪਲਾਈ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media