ਭੀਖੀ, 13 ਫਰਵਰੀ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਵਿਖੇ ਸਕੂਲ ਦੇ ਅਧਿਆਪਕਾਂ ਅਤੇ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾਲ ਹੋ ਰਹੀਆਂ ਦੁਰਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਇਸ ਪਲਾਸਟਿਕ ਡੋਰ ਦੀ ਵਰਤੋਂ ਨਾ ਕਰਨ ਲਈ ਕਿਹਾ।ਪ੍ਰਿੰਸੀਪਲ ਕਿਰਨ ਰਤਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੱਛਲੇ ਦਿਨੀਂ ਚਾਇਨਾ ਡੋਰ ਕਰਕੇ ਬਹੁਤ ਸਾਰੇ ਲੋਕਾਂ ਅਤੇ ਬੱਚਿਆਂ ਦੇ ਗਲੇ ‘ਤੇ ਕੱਟ ਲੱਗ ਚੁੱਕੇ ਹਨ ਅਤੇ ਬਹੁਤ ਸਾਰੇ ਪੰਛੀਆਂ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ।ਇਸ ਕਰਕੇ ਚਾਈਨਾ ਡੋਰ ਦਾ ਬਾਈਕਾਟ ਕੀਤਾ ਜਾਵੇ।ਸਕੂਲ ਚੇਅਰਮੈਨ ਰਿਸ਼ਵ ਸਿੰਗਲਾ ਨੇ ਵੀ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾਲ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਆ।ਇਸ ਦੌਰਾਨ ਸਕੂਲ ਦਾ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …