ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 – ਅੰਮ੍ਰਿਤਸਰ ਕੇਂਦਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਰਦੇਸ਼ਾ ‘ਤੇ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਫਰਵਰੀ 2024 ਤੱਕ ਚੱਲਣ ਵਾਲੀ ਈ.ਵੀ.ਐਮ ਪ੍ਰਦਰਸਨੀ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨਵੀਂ ਵੋਟ ਬਣਾਉਣ, ਦਰੁੱਸਤ ਕਰਨ, ਸ਼ਿਫ਼ਟ ਕਰਨ ਬਾਰੇ ਐਲ.ਈ.ਡੀ ਸਕਰੀਨ ਰਾਹੀਂ ਦੱਸਿਆ ਗਿਆ।
ਰਿਪਨ ਕੱਕੜ ਸੈਕਟਰ ਅਫ਼ਸਰ, ਸੋਨੂ ਮਹਿੰਦਰੂ ਸੈਕਟਰ ਅਫ਼ਸਰ ਅਤੇ ਅੰਮ੍ਰਿਤਪਾਲ ਸਿੰਘ ਸੈਕਟਰ ਅਫ਼ਸਰ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਵੀ ਮੌਜ਼ੂਦ ਸਨ।ਈ.ਵੀ.ਐਮ ਪ੍ਰਦਰਸ਼ਨੀ ਵੈਨ ਨੂੰ ਵੇਖਣ ਲਈ ਕਾਲਜ਼ਾਂ ਦੇ ਸਿਖਿਆਰਥੀਆਂ ਅਤੇ ਲੋਕਾਂ ਵਿੱਚ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ।ਇਸ ਵੈਨ ਦਾ ਮੁੱਖ ਮਕਸਦ ਆਨਲਾਇਨ ਨਵੀਂ ਵੋਟ ਬਣਾਉਣੀ, ਦਰੁਸਤੀ ਕਰਾਉਣੀ ਅਤੇ 18+ ਯੋਗ ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨਾ ਹੈ।ਵੈਨ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵਲੋਂ ਦਿੱਤੇ ਰੂਟ ਪਲਾਨ ਅਨੁਸਾਰ ਸੈਕਟਰ ਅਫ਼ਸਰ ਲੋਕਾਂ ਨੂੰ ਜਾਗਰੂਕ ਕਰਵਾ ਰਹੇ ਹਨ।ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਸਾਰੇ ਕਾਲਜਾਂ ਅਤੇ ਸੰਸਥਾਵਾਂ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …