Friday, February 14, 2025

ਯੂਨੀਵਰਸਿਟੀ `ਚ ਬਸੰਤ ਪੰਚਮੀ `ਤੇ ਕਰਵਾਇਆ ਗਿਆ ਪਤੰਗਬਾਜ਼ੀ ਮੁਕਾਬਲਾ

ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ‘ਚ ਬਸੰਤ ਪੰਚਮੀ ਦੇ ਸ਼ੁਭ ਮੌਕੇ ਵਿਦਿਆਰਥੀਆਂ `ਚ ਗੁੱਡੀਆਂ ਉਡਾਉਣ ਦਾ ਮੁਕਾਬਲਾ ਕਰਵਾਇਆ ਗਿਆ।ਕਾਨੂੰਨ ਵਿਭਾਗ ਦੇ ਸਾਬਕਾ ਮੁੱਖੀ ਡਾ. ਪਵਨ ਕੁਮਾਰ ਨੇ ਗੁੱਡੀ ਅਸਮਾਨੇ ਚੜ੍ਹਾ ਕੇ ਇਸ ਮੁਕਾਬਲੇ ਦੀ ਸ਼ੁਰਆਤ ਕੀਤੀਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਕਾਨੂੰਨ ਵਿਭਾਗ ਦੇ ਫਕੈਲਟੀ ਮੈਂਬਰ ਵੀ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਵੀ ਗੁੱਡੀਆਂ ਚੜ੍ਹਾ ਕੇ ਅਤੇ ਪੇਚੇ ਲਾ ਕੇ ਪਤੰਗ ਮੁਕਾਬਲੇ ਨੂੰ ਦਿਲਚਸਪ ਬਣਾ ਦਿੱਤਾ।ਰੰਗੋਲੀ ਅਤੇ ਗੁੱਡੀਆਂ-ਪਟੋਲੇ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ।ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ: ਜਸਪਾਲ ਸਿੰਘ ਸੰਧੂ ਵਲੋਂ ਬਸੰਤ ਪੰਚਮੀ ਦੀਆਂ ਸਮੂਹ ਯੂਨੀਵਰਸਿਟੀ ਦੇ ਭਾਈਚਾਰੇ ਨੂੰ ਵੱਖਰੇ ਤੌਰ `ਤੇ ਵਧਾਈਆਂ ਦਿੱਤੀਆਂ ਗਈਆਂ।ਬਸੰਤ ਪੰਚਮੀ ਦੀ ਵਧਾਈ ਦਿੰਦਿਆਂ ਕਾਨੂੰਨ ਵਿਭਾਗ ਦੇ ਮੁਖੀ ਡਾ: ਬਿਮਲਦੀਪ ਸਿੰਘ ਨੇ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਪਤੰਗਬਾਜ਼ੀ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ।ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਡਾ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਇਹ ਮੁਕਾਬਲਾ ਪਹਿਲੀ ਵਾਰ ਕਰਵਾਇਆ ਗਿਆ ਹੈ।ਆਉਂਦੀ ਅਗਲੀ ਵਾਰ ਤੋਂ ਪ੍ਰੰਪਰਿਕ ਢੰਗ ਅਤੇ ਵੱਡੇ ਪੱਧਰ ‘ਤੇ ਯੂਨੀਵਰਸਿਟੀ ਦੇ ਕੈਂਪਸ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਤਿਉਹਾਰਾਂ ਰਾਹੀਂ ਆਪਣੇ ਸਭਿਆਚਾਰ ਨਾਲ ਜੋੜਿਆ ਜਾਵੇ।ਡਾ: ਬਿਮਲਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਊਰਜਾ ਨੂੰ ਨਿਖਾਰਨ ਲਈ ਅਜਿਹੇ ਮੁਕਾਬਲੇ ਕਰਵਾਉਣੇ ਜਰੂਰੀ ਹਨ।ਦੇਰ ਸ਼ਾਮ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ।ਗੁੱਡੀਆਂ-ਪਟੋਲੇ ਬਣਾਉਣ ਦੇ ਮੁਕਾਬਲੇ ਵਿੱਚ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਵੇਖਣ ਵਾਲੀ ਸੀ।ਕਾਨੂੰਨ ਵਿਭਾਗ ਦੇ ਫੈਕਲਟੀ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਕਾਨੂੰਨ ਵਿਭਾਗ ਦੇ ਡਾ: ਬਿਮਲਦੀਪ ਸਿੰਘ ਨੇ ਸਾਰੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਅਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਡਾ. ਜਸਪਾਲ ਸਿੰਘ ਸੰਧੂ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …