ਅੰਮ੍ਰਿਤਸਰ, 14 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਏ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਦੇ ਮੁੱਖ ਪ੍ਰਬੰਧਕ ਦਲਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਨਿਊਜੀਲੈਂਡ ਵਿਚ ਸਿੱਖ ਮਾਮਲਿਆਂ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਚਰਚਾ ਕੀਤੀ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਨਿਊਜੀਲੈਂਡ ਵਿਖੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਗੱਲ ਕਰਦਿਆਂ ਦਲਜੀਤ ਸਿੰਘ ਨੇ ਕਿਹਾ ਕਿ ਹਰ ਖਿੱਤੇ ਵਿਚ ਵੱਸਦੇ ਸਿੱਖਾਂ ਲਈ ਪੰਥ ਦੀ ਇਸ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਰ ਸਮੇਂ ਅਵਾਜ਼ ਉਠਾਈ ਹੈ।ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜ਼ਾਂ ਨੇ ਪੂਰੀ ਦੁਨੀਆਂ ਵਿਚ ਸਿੱਖ ਕੌਮ ਦਾ ਨਾਮ ਉੱਚਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਤਤਪਰ ਹੈ ਅਤੇ ਇਸ ਕਾਰਜ਼ ਲਈ ਸ਼੍ਰੋਮਣੀ ਕਮੇਟੀ ਤੋਂ ਸਹਿਯੋਗ ਦੀ ਆਸ ਕਰਦੇ ਹਾਂ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ।ਐਡਵੋਕੇਟ ਹਰਜਿੰਦਰ ਧਾਮੀ ਨੇ ਦਲਜੀਤ ਸਿੰਘ ਅਤੇ ਉਨ੍ਹਾਂ ਨਾਲ ਧਾਰਮਿਕ ਖੇਤਰ ਵਿਚ ਸੇਵਾਵਾਂ ਨਿਭਾਉਣ ਵਾਲੇ ਜਤਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ ਤੇ ਹੋਰ ਮੌਜ਼ੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …