Saturday, December 21, 2024

ਲੋਕ ਸੁਵਿਧਾ ਕੈਂਪਾਂ ਵਿੱਚ ਅਪਣੇ ਕਾਰਜ਼ ਕਰਵਾਉਣ ਪਹੁੰਚ ਰਹੇ ਲੋਕਾਂ ਵਿੱਚ ਖੁਸ਼ੀ – ਕਟਾਰੂਚੱਕ

ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸੁਵਿਧਾ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰਾ’ ਮੁਹਿੰਮ ਤਹਿਤ ਜਿਲ੍ਹੇ ਅੰਦਰ ਲੋਕ ਸੁਵਿਧਾ ਕੈਂਪਾਂ ਨੂੰ ਲੈ ਕੇ ਖਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਨ੍ਹਾਂ ਕੈਂਪਾਂ ਨਾਲ ਲੋਕਾਂ ਦੇ ਅੱਜ ਦੇ ਕਾਰਜ਼ ਅੱਜ ਹੀ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਖੱਜ਼ਲ ਖੁਆਰੀ ਤੋਂ ਰਾਹਤ ਮਿਲ ਰਹੀ ਹੈ ਲੋਕਾਂ ਨੂੰ ਅਪਣੇ ਘਰ੍ਹਾਂ ਅੰਦਰ ਬੈਠਿਆਂ ਹੀ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ।ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਵਣ ਅਤੇ ਜੰਗਲੀ ਜੀਵ ਸੁਰੱਖਿਆ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਅੱਜ ਪਿੰਡ ਬਨੀਲੋਧੀ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦਾ ਦੋਰਾ ਕਰਨ ਮਗਰੋਂ ਕੀਤਾ।ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ, ਜਸਬੀਰ ਕੌਰ ਬਲਾਕ ਵਿਕਾਸ ਪੰਚਾਇਤ ਅਧਿਕਾਰੀ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਠਾਕੁਰ ਭੁਪਿੰਦਰ ਸਿਘ, ਸੋਰਭ ਬਹਿਲ ਜਰਨਲ ਸਕੱਤਰ, ਅੰਕੁਰ ਬੇਦੀ, ਦੀਪਕ ਵਾਲੀਆ, ਖੁਸਬੀਰ ਕਾਟਲ, ਸੰਕੁਤਲਾ ਦੇਵੀ ਸਰਪੰਚ ਖੋਬਾ, ਦੀਕਸ਼ਾ ਕੁਮਾਰੀ ਸਰਪੰਚ ਗਤੋਰਾ, ਦੀਪਕ ਕੁਮਾਰ, ਰਾਕੇਸ ਗੋਰੀ, ਤਰਸੇਮ ਲਾਲ, ਰੋਹਿਤ, ਸਰਪੰਚ ਰਜਨੀ ਸੈਣੀ, ਰਜਿੰਦਰ ਸਿੰਘ ਭਿੱਲਾ ਬਲਾਕ ਪ੍ਰਧਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਜਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡ ਖੋਬਾ, ਗਤੋਰਾ, ਕਲੇਸਰ ਅਤੇ ਬਨੀਲੋਧੀ ਅੰਦਰ ਲੋਕ ਸੁਵਿਧਾ ਕੈਂਪ ਲਗਾਏ ਗਏ ਹਨ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਕੈਂਪ ਵਿੱਚ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਜਿਸ ਤਰ੍ਹਾਂ ਸੇਵਾ ਕੇਂਦਰ, ਮਾਲ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ, ਕਿਰਤ ਵਿਭਾਗ, ਬੈਂਕ ਵਿਭਾਗ, ਬਿਜਲੀ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਵਲੋਂ ਆਪਣੇ-ਆਪਣੇ ਕਾਊਂਟਰ ਲਗਾ ਕੇ ਲੋਕਾਂ ਨੂੰ ਮੌਕੇ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ‘ਤੇ ਹੱਲ ਵੀ ਕੀਤੇ।

 

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …