Saturday, July 27, 2024

ਵਿਕਾਸ ਕਾਰਜ਼ ਸ਼ੁਰੂ ਕਰਵਾਉਣ ‘ਚ ਬਿਨ੍ਹਾਂ ਕਾਰਨ ਕੀਤੀ ਦੇਰੀ ਬਰਦਾਸਤ ਨਹੀਂ – ਲਾਲ ਚੰਦ ਕਟਾਰੂਚੱਕ

ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਵਿੱਚ ਨਿਰੰਤਰ ਵਿਕਾਸ ਦੀ ਲਹਿਰ ਚੱਲ ਰਹੀ ਹੈ।ਲੋਕਾਂ ਦੀ ਸੁਵਿਧਾ ਦੇ ਲਈ ਤਰ੍ਹਾਂ ਤਰ੍ਹਾਂ ਦੀ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ।‘ਆਪ ਕੀ ਸਰਕਾਰ, ਆਪ ਦੇ ਦੁਆਰ’ ਅਧੀਨ ਹੁਣ ਲੋਕ ਸੁਵਿਧਾ ਕੈਂਪ ਲਗਾ ਕੇ ਲਾਭ ਪਹੁੰਚਾ ਰਹੀ ਹੈ।ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਧੀਨ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦਾ ਰੀਵਿਓ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤਾ ਗਿਆ ਹੈ।ਲਾਲ ਚੰਦ ਕੈਬਨਿਟ ਮੰਤਰੀ ਕਟਾਰੂਚੱਕ ਪੰਜਾਬ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਅਦਿੱਤਿਆ ਉਪਲ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਅਹੁੱਦੇਦਾਰ ਅਤੇ ਪ੍ਰਸਾਸਨਿਕ ਅਧਿਕਾਰੀਆਂ ਦੀ ਮੀਟਿੰਗ ਕਰਨ ਮਗਰੋਂ ਕੀਤਾ।
ਵਿਭੂਤੀ ਸ਼ਰਮਾ ਚੇਅਰਮੈਨ ਪੀ.ਟੀ.ਡੀ.ਸੀ, ਅੰਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ, ਕੈਪਟਨ ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਠਾਕੁਰ ਮਨੋਹਰ ਸਿੰਘ, ਸਾਹਿਬ ਸਿੰਘ ਸਾਬਾ, ਰੇਖਾ ਮਣੀ ਸਰਮਾ ਜਿਲ੍ਹਾ ਮਹਿਲਾ ਪ੍ਰਧਾਨ, ਐਡਵੋਕੇਟ ਰਮੇਸ ਕੁਮਾਰ, ਸਤੀਸ਼ ਮਹਿੰਦਰੂ ਚੇਅਰਮੈਨ ਦਾ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ, ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੋਹਣ ਲਾਲ ਬਲਾਕ ਪ੍ਰਧਾਨ, ਬਲਜਿੰਦਰ ਕੌਰ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਠਾਕੁਰ ਭੁਪਿੰਦਰ ਸਿੰਘ ਅਤੇ ਹੋਰ ਪਾਰਟੀ ਕਾਰਜ਼ਕਰਤਾ ਹਾਜ਼ਰ ਸਨ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।ਅੱਜ ਕੋਈ ਵੀ ਨਾਗਰਿਕ 1076 ਨੰਬਰ ਡਾਇਲ ਕਰਕੇ 29 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹਨ, ਪਿਛਲੇ ਕਾਰਜ਼ਕਾਲ ਦੋਰਾਨ ਲੋਕਾਂ ਨੂੰ ਦਿੱਤੀ ਆਮ ਆਦਮੀ ਕਲੀਨਿਕਾਂ ਦੀ ਸਹੂਲਤ, ਪੰਜਾਬ ਦੇ ਨੋਜਵਾਨਾਂ ਨੂੰ 40 ਹਜ਼ਾਰ ਨੋਕਰੀਆਂ ਦਿੱਤੀਆਂ ਗਈਆਂ ਅਤੇ ਹੋਰ ਵੀ ਯੋਜਨਾਵਾਂ ਲੋਕ ਹਿੱਤ ਲਈ ਚਲਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਵਲੋਂ ਮੋਕੇ ‘ਤੇ ਮਾਮਲੇ ਧਿਆਨ ਵਿੱਚ ਲਿਆਂਦੇ ਅਤੇ ਬਹੁਤ ਸਾਰੇ ਮਸਲਿਆਂ ਦਾ ਹੱਲ ਮੋਕੇ ‘ਤੇ ਹੀ ਕੀਤਾ ਗਿਆ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …