Saturday, April 26, 2025

ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਲਾਭ ਲੈਣ ਲਈ ਈ.ਕੇ.ਵਾਈ.ਸੀ ਜਰੂਰੀ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਜਿੰਨ੍ਹਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ ਪੀ.ਐਮ ਕਿਸਾਨ ਪੋਰਟਲ ‘ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ, ਉਹਨਾਂ ਕਿਸਾਨਾਂ ਲਈ ਇਸ ਸਕੀਮ ਦੀ 16ਵੀਂ ਕਿਸ਼ਤ ਲੈਣ ਲਈ ਈ.ਕੇ.ਵਾਈ.ਸੀ ਕਰਵਾਉਣੀ ਜਰੂਰੀ ਹੈ।ਜਿਸ ਲਈ 21 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜਿੰਨਾਂ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਨਾ ਹੋਣ ਕਰਕੇ ਪਿਛਲੀ ਕਿਸ਼ਤ ਜਾਰੀ ਨਹੀ ਹੋਈ।ਉਹ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ‘ਤੇ ਜਾ ਕੇ ਬਾਇੳਮੈਟਰਿਕ ਵਿਧੀ ਜਾਂ ਪੀ.ਐਮ.ਕਿਸਾਨ ਮੋਬਾਇਲ ਐਪ ਰਾਹੀਂ ਵੀ ਈ.ਕੇ.ਵਾਈ.ਸੀ ਕਰਵਾ ਸਕਦੇ ਹਨ।ਇਸ ਸਕੀਮ ਦਾ ਲਾਭ ਲੈਣ ਲਈ ਲੈਂਡ ਸੀਡਿੰਗ ਹੋਣਾ ਵੀ ਲਾਜ਼ਮੀ ਹੋ ਗਿਆ ਹੈ।ਇਸ ਲਈ ਜਿੰਨਾਂ ਕਿਸਾਨਾਂ ਨੂੰ ਈ.ਕੇ.ਵਾਈ.ਸੀ ਕਰਵਾਉਣ ਦੇ ਬਾਵਜ਼ੂਦ ਵੀ ਇਸ ਸਕੀਮ ਦਾ ਲਾਭ ਨਹੀ ਮਿਲ ਰਿਹਾ, ਉਹ ਆਪਣੇ ਆਪਣੇ ਆਧਾਰ ਕਾਰਡ ਅਤੇ ਜ਼ਮੀਨ ਦੀ ਜਮਾਂਬੰਦੀ/ ਫਰਦ ਹਕੀਕਤ ਦੀ ਕਾਪੀ ਸਬੰਧਤ ਬਲਾਕ ਖੇਤੀਬਾੜੀ ਦਫਤਰ ਵਿਖੇ ਜਮ੍ਹਾਂ ਕਰਵਾ ਦੇਣ ਤਾਂ ਉਹਨਾਂ ਦੀ ਲੈਂਡ ਸੀਡਿੰਗ ਕੀਤੀ ਜਾ ਸਕੇ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …