Friday, July 5, 2024

ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਜਾਰੀ – ਧਾਲੀਵਾਲ

25 ਕਰੋੜ ਦੀ ਲਾਗਤ ਨਾਲ ਬਣੇਗਾ ਅਜਨਾਲਾ ਦਾ 220 ਕੇ.ਵੀ ਬਿਜਲੀ ਘਰ

ਅਜਨਾਲਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ, ਉਹ ਕੁੱਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਲਈ 161 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਸ਼ਹਿਰ ਵਿੱਚ 200 ਉੱਚ ਕੁਆਲਿਟੀ ਦੀਆਂ ਲਾਈਟਾਂ ਲਈ 92.72 ਲੱਖ ਰੁਪਏ ਅਤੇ 130 ਕੈਮਰੇ ਜੋ ਕਿ ਸਕਿਉਰਟੀ ਦਾ ਕੰਮ ਕਰਨਗੇ ਲਈ 62. 22 ਲੱਖ ਰੁਪਏ ਜਾਰੀ ਕਰ ਦਿੱਤੇ ਹਨ।
ਉਹਨਾਂ ਦੱਸਿਆ ਕਿ ਅਜਨਾਲਾ ਸ਼ਹਿਰ ਦਾ ਬਿਜਲੀ ਘਰ ਜੋ ਕਿ 1968 ਵਿੱਚ ਬਣਿਆ ਸੀ, ਨੂੰ 55 ਸਾਲ ਬਾਅਦ ਕਰੀਬ 25 ਕਰੋੜ ਰੁਪਏ ਨਾਲ ਅਪਗ੍ਰੇਡ ਕਰਕੇ 220 ਕੇ.ਵੀ ਕੀਤਾ ਜਾ ਰਿਹਾ ਹੈ।ਇਸ ਦਾ ਉਦਘਾਟਨ ਅਗਲੇ ਕੁੱਝ ਦਿਨਾਂ ਵਿੱਚ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਉਹਨਾਂ ਆਪਣੇ ਹਲਕੇ ਨਾਲ ਜੋ ਵੀ ਵਾਅਦਾ ਕੀਤਾ ਸੀ, ਉਹ ਪੂਰਾ ਕਰਕੇ ਸਾਹ ਲੈਣਗੇ ਅਤੇ ਸਰਕਾਰ ਦੇ ਦੋ ਸਾਲ ਪੂਰੇ ਹੋਣ ਤੱਕ ਕੀਤੇ ਗਏ ਕੰਮਾਂ ਦਾ ਜ਼ਿਕਰ ਅਜਨਾਲਾ ਵਾਸੀਆਂ ਨਾਲ ਲਿਖਤੀ ਰੂਪ ਵਿੱਚ ਸਾਂਝਾ ਕੀਤਾ ਜਾਵੇਗਾ।ਧਾਲੀਵਾਲ ਨੇ ਕਿਹਾ ਕਿ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਇਸ ਦੀਆਂ ਮੁੱਖ ਸੜਕਾਂ ‘ਤੇ ਡਿਵਾਈਡਰ ਬਣਾਏ ਜਾਣਗੇ ਅਤੇ ਸ਼ਹਿਰ ਦੇ ਚੁਫੇਰੇ ਬਾਈਪਾਸ ਬਣਾ ਕੇ ਮੁੱਖ ਸੜਕਾਂ ਨੂੰ ਆਪਸ ਵਿੱਚ ਜੋੜਿਆ ਜਾਵੇਗਾ।
ਉਨਾਂ ਦੱਸਿਆ ਕਿ ਅਜਨਾਲਾ ਸ਼ਹਿਰ ਦੇ ਸਕੂਲਾਂ ਲਈ ਕਰੀਬ 78 ਲੱਖ ਰੁਪਏ ਅਤੇ ਅਜਨਾਲਾ ਹਲਕੇ ਦੇ ਸਮੁੱਚੇ ਸਰਕਾਰੀ ਸਕੂਲਾਂ ਲਈ 28 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਕੁੱਝ ਹੀ ਦਿਨਾਂ ਵਿੱੱਚ ਸੱਕੀ ਨਾਲੇ ਦੀ ਸਫਾਈ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …