ਅੰਮਿ੍ਰਤਸਰ, 16 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ਦੇ ਇਮਤਿਹਾਨਾਂ ਦੀ ਸਫਲਤਾ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਂਦਿਆ ਹੋਇਆ ਅਰਦਾਸ ਦਿਵਸ ਸਮਾਗਮ ਕਰਵਾਇਆ ਗਿਆ।ਇਸ ਧਾਰਮਿਕ ਸਮਾਗਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਉਪ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਅਤੇ ਕੌਂਸਲ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
ਕੱਥੂਨੰਗਲ ਅਤੇ ਸੇਠੀ ਨੇ ਖ਼ਾਲਸਾ ਵਿੱਦਿਅਕ ਅਦਾਰਿਆਂ ਦੀਆਂ ਉਪਲਬੱਧੀਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਵਿਦਿਆਰਥੀ ਗੁਰਜਾਪ ਸਿੰਘ, ਸਾਥੀਆਂ ਅਤੇ ਅਧਿਆਪਕਾਂ ਵਲੋਂ ਕੀਰਤਨ ਕੀਤਾ ਗਿਆ।ਕੱਥੂਨੰਗਲ, ਸੇਠੀ, ਕੌਂਸਲ ਦੇ ਜੁਆਇੰਟ ਸਕੱਤਰ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰ: ਅਮਰਜੀਤ ਸਿੰਘ ਗਿੱਲ ਨੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤਾ।ਪ੍ਰਿੰ: ਗਿੱਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਅਤੇ ਖੇਡਾਂ ਦੇ ਖੇਤਰ ਮਾਰੀਆ ਮੱਲ੍ਹਾਂ ਬਾਰੇ ਚਾਨਣਾ ਪਾਇਆ।ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਕੌਂਸਲ ਦੇ ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਤੇਜਿੰਦਰਪਾਲ ਸਿੰਘ ਸੰਧੂ, ਪ੍ਰੋ. ਅਮਰੀਕ ਸਿੰਘ, ਨਰਵਿੰਦਰ ਸਿੰਘ, ਨਵਜੋਤ ਕੌਰ, ਅਵਨੀਤ ਕੌਰ, ਪਰਮਿੰਦਰ ਕੌਰ, ਪਵਨਦੀਪ, ਪਲਵਿੰਦਰ ਸਿੰਘ, ਵਿਸ਼ਾਲ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …