Friday, July 5, 2024

ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ – ਧਾਲੀਵਾਲ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ‘ਚ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਇਹ ਪ੍ਰਗਟਾਵਾ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਗ੍ਰੰਥਗੜ੍ਹ, ਸਰਕਾਰੀ ਐਲੀਮੈਂਟਰੀ ਸਕੂਲ ਬੱਲਾਬੇ ਦਰਿਆ, ਸਰਕਾਰੀ ਐਂਲੀਮੈਂਟਰੀ ਸਕੂਲ ਤੇਰਾ ਰਾਜਪੂਤਾਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਬੱਲਾਂ ਵਿਖੇ ਲਗਾਏ ਗਏ ਕੈਂਪਾਂ ਦਾ ਨਿਰੀਖਣ ਕਰਨ ਉਪਰੰਤ ਕੀਤਾ।ਉਨਾਂ ਕਿਹਾ ਕਿ ਵੱਡੀ ਗਿਣਤੀ ‘ਚ ਲੋਕ ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਸਰਕਾਰੀ ਸਹੂਲਤਾਂ ਦਾ ਲਾਭ ਉਠਾ ਰਹੇ ਹਨ।ਇਨਾਂ ਕੈਂਪਾਂ ਦੇ ਲੱਗਣ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਜਿਸ ਨਾਲ ਉਨਾਂ ਦਾ ਕੀਮਤੀ ਸਮਾਂ ਬਚਦਾ ਹੈ ਉਥੇ ਪੈਸੇ ਦੀ ਬਚਤ ਵੀ ਹੋ ਰਹੀ ਹੈ।
ਧਾਲੀਵਾਲ ਨੇ ਕੈਂਪ ਵਿਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋ ਵਾਂਝਾ ਨਾ ਰਹੇ।ਧਾਲੀਵਾਲ ਨੇ ਕੈਂਪ ਵਿੱਚ ਆਏ ਲੋਕਾਂ ਨੂੰ ਮੌਕੇ ‘ਤੇ ਹੀ ਸਰਕਾਰੀ ਸੇਵਾ ਦਾ ਲਾਭ ਦਿੰਦੇ ਹੋਏ ਸਰਟੀਫਿਕੇਟ ਵੀ ਵੰਡੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …