Sunday, December 22, 2024

ਖ਼ਾਲਸਾ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀ ਨੂੰ ਖੋਜ਼ ਲੇਖ ’ਚ ਯੋਗਦਾਨ ਪਾਉਣ ਲਈ ਕੀਤਾ ਸਨਮਾਨਿਤ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਵੱਲੋਂ ਕੈਮਿਸਟਰੀ ਸਿਲੈਕਟ, ਵਿਲੀ ਜਰਨਲ ’ਚ ਪ੍ਰਕਾਸ਼ਿਤ ‘ਚੈਲਕੋਨਸ: ਪੋਟੈਂਟ ਸਿੰਥੈਂਨਜ਼ ਫ਼ਾਰ ਮਲਟੀ-ਸੈਲ ਲਾਈਨ ਐਂਟੀ-ਕੈਂਸਰ ਥੈਰੇਪੀ’ ਸਿਰਲੇਖ ਵਾਲੇ ਖੋਜ ਲੇਖ ’ਚ ਯੋਗਦਾਨ ਪਾਇਆ ਗਿਆ ਹੈ।ਇਸ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਵਿਦਿਆਰਥੀ ਵਿਸ਼ਾਲ ਚੌਧਰੀ ਨੂੰ ਸਨਮਾਨਿਤ ਕੀਤਾ।
ਡਾ. ਮਹਿਲ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਾਲ ਚੌਧਰੀ ਬੀ.ਐਸ.ਸੀ (ਮੈਡੀਕਲ) ਸਮੈਸਟਰ ਛੇਵੇਂ ਦਾ ਹੋਣਹਾਰ ਵਿਦਿਆਰਥੀ ਹੈ।ਉਨ੍ਹਾਂ ਕਿਹਾ ਕਿ ਡਾ. ਜਸਨੀਤ ਕੌਰ ਅਤੇ ਡਾ. ਅਮਿਤ ਆਨੰਦ ਦੀ ਅਗਵਾਈ ਹੇਠ ਵਿਸ਼ਾਲ ਚੌਧਰੀ ਦੀ ਸ਼ਮੂਲੀਅਤ ਅੰਡਰ-ਗਰੈਜੂਏਟ ਪੱਧਰ ’ਤੇ ਵੀ ਖੋਜ਼-ਮੁਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੀ ਵਚਨਬੱਧਤਾ ਉਜਾਗਰ ਕਰਦਾ ਹੈ।ਉਨ੍ਹਾਂ ਨੇ ਵਿਦਿਆਰਥੀ ਨੂੰ ਭਵਿੱਖ ’ਚ ਹੋਰ ਉਚ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਡਾ. ਮਹਿਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨਾਲ ਮਿਲ ਕੇ ਵਿਸ਼ਾਲ ਚੌਧਰੀ ਨੂੰ ਸਨਮਾਨਿਤ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …