Sunday, December 22, 2024

ਅੰਮ੍ਰਿਤਸਰ ਵਿੱਚ ਸੱਤ ਦਿਨ-ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜ਼ਨ

ਸੁਖਵਿੰਦਰ, ਕੰਵਰ ਗਰੇਵਾਲ, ਨੂਰਾਂ ਸਿਸਟਰ, ਜਵੰਦਾ, ਦਿਲਪ੍ਰੀਤ ਢਿੱਲੋਂ, ਵਾਰਸ ਭਰਾ ਲਾਉਣਗੇ ਰੌਣਕਾਂ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ, ਜੋ ਕਿ 23 ਤੋਂ 29 ਫਰਵਰੀ ਤੱਕ ਚੱਲੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਹਨਾਂ ਸੱਤ ਦਿਨਾਂ ਵਿੱਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ ਜਿਨਾਂ ਨੇ ਦੁਨੀਆਂ ਵਿੱਚ ਆਪਣਾ ਲੋਹਾ ਮੰਨਵਾਇਆ ਹੈ, ਉਹ ਲੋਕਾਂ ਦਾ ਮਨੋਰੰਜ਼ਨ ਕਰਨ ਲਈ ਅੰਮ੍ਰਿਤਸਰ ਆਉਣਗੇ।
ਉਹਨਾਂ ਦੱਸਿਆ ਕਿ 23 ਫਰਵਰੀ ਨੂੰ ਇਸ ਮੇਲੇ ਦਾ ਆਗਾਜ਼ ਖਾਲਸਾ ਕਾਲਜ ਵਿਖੇ ਕੀਤਾ ਜਾਵੇਗਾ, ਜਿਸ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਦਰਸ਼ਕਾਂ ਦੇ ਰੂਬਰੂ ਹੋਣਗੇ।ਇਸੇ ਤਰ੍ਹਾਂ 24 ਫਰਵਰੀ ਨੂੰ ਇਹ ਗਾਇਕ ਰਣਜੀਤ ਐਵਨਿਊ ਦੁਸ਼ਹਿਰਾ ਗਰਾਉਂਡ ਵਿਖੇ ਲੋਕਾਂ ਦਾ ਮਨੋਰੰਜ਼ਨ ਕਰਨ ਲਈ ਮੇਲੇ ਵਿੱਚ ਭਾਗ ਲੈਣਗੇ।ਇਸ ਵਿੱਚ 24 ਫਰਵਰੀ ਨੂੰ ਨੂਰਾਂ ਸਿਸਟਰ, 25 ਫਰਵਰੀ ਨੂੰ ਲਖਵਿੰਦਰ ਵਡਾਲੀ, 26 ਫਰਵਰੀ ਨੂੰ ਵਾਰਸ ਭਰਾ, 27 ਫਰਵਰੀ ਨੂੰ ਰਾਜਵੀਰ ਜਵੰਦਾ, 28 ਫਰਵਰੀ ਨੂੰ ਕੰਵਰ ਗਰੇਵਾਲ ਅਤੇ 29 ਫਰਵਰੀ ਨੂੰ ਦਿਲਪ੍ਰੀਤ ਢਿੱਲੋਂ ਲੋਕਾਂ ਦੇ ਰੂਬਰੂ ਹੋਣਗੇ।ਉਹਨਾਂ ਦੱਸਿਆ ਕਿ ਇਸ ਦੌਰਾਨ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਦੁਸ਼ਹਿਰਾ ਗਰਾਊਂਡ ਵਿਖੇ ਖਾਣ-ਪੀਣ ਦੇ ਸ਼ੌਕੀਨਾਂ ਲਈ ਦੇਸ਼ ਭਰ ਵਿਚੋਂ ਵੱਡੇ ਬਰਾਂਡ ਰੂਪੀ ਰੈਸਟੋਰੈਂਟ ਆਪਣੇ ਖਾਣੇ ਪਰੋਸਣਗੇ, ਜਿਨਾਂ ਵਿੱਚ 100 ਦੇ ਕਰੀਬ ਸਟਾਲ ਹੋਣਗੇ।ਆਪਣੀ ਹੱਥ ਕਲਾ ਕਰਕੇ ਜਾਣੇ ਜਾਂਦੇ ਮਾਹਰ ਦੇਸ਼ ਭਰ ਵਿਚੋਂ ਪਹੁੰਚ ਕੇ ਆਪਣੇ ਸਟਾਲ ਲਾਉਣਗੇ।
ਅੱਜ ਇਸ ਮੇਲੇ ਦੀ ਤਿਆਰੀ ਲਈ ਐਸ.ਡੀ.ਐਮ ਮਨਕੰਵਲ ਸਿੰਘ ਚਾਹਲ ਅਤੇ ਉਹਨਾਂ ਦੀ ਟੀਮ ਨੇ ਦੁਸ਼ਹਿਰਾ ਗਰਾਉਂਡ ਦਾ ਜਾਇਜ਼ਾ ਲਿਆ ਅਤੇ ਮੇਲੇ ਦੀਆਂ ਤਿਆਰੀਆਂ ਬਾਰੇ ਰੂਪ-ਰੇਖਾ ਤਿਆਰ ਕੀਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …