ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਦਾ ਠੇਕਾ ਜਿਸ ਕੰਪਨੀ ਨੂੰ ਦਿੱਤਾ ਹੈ, ਉਸ ਅੰਮ੍ਰਿਤਸਰ ਐਮ.ਐਸ.ਡਬਲਿਊ ਲਿਮ. (ਏਵਰਡਾ) ਕੰਪਨੀ ਵਲੋਂ ਪਿੱਛਲੇ ਕੁੱਝ ਦਿਨਾਂ ਤੋਂ ਕੇਂਦਰੀ ਜ਼ੋਨ (ਅੰਦਰੂਨ ਚਾਰਦਿਵਾਰੀ) ਵਿੱਚੋਂ ਕੂੜਾ ਇਕੱਠਾ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਵਿੱਚ ਸਫਾਈ ਵਿਵਸਥਾ ਕਾਫੀ ਪ੍ਰਭਾਵਿਤ ਹੋ ਰਹੀ ਹੈ ਅਤੇ ਸ਼ਹਿਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੀਡੀਆ ਨੁੰ ਜਾਰੀ ਬਿਆਨ ਵਿੱਚ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਕਤ ਕੰਪਨੀ ਨੂੰ ਨਿਗਮ ਵਲੋਂ ਪੂਰੀ ਅਦਾਇਗੀ ਕਰ ਦਿੱਤੀ ਗਈ ਹੈ।ਇਸ ਦੇ ਬਾਵਜ਼ੂਦ ਕੰਪਨੀ ਵਲੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ।ਉਨ੍ਹਾਂ ਕਿਹਾ ਕਿ ਕੂੜੇ ਦੀ ਲਿਫਟਿੰਗ ਨਾ ਹੋਣ ਕਾਰਨ ਚਾਰਦੀਵਾਰੀ ਦੇ ਅੰਦਰ ਰਹਿਣ ਵਾਲੇ ਲੋਕ ਖਾਸ ਕਰਕੇ ਕਾਫੀ ਪ੍ਰਭਾਵਿਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ‘ਚ ਚਾਰਦੀਵਾਰੀ ਅੰਦਰੋਂ ਕੂੜਾ ਚੁੱਕਣ ਲਈ 30-35 ਟਰਾਲੀਆਂ ਕਿਰਾਏ ’ਤੇ ਲੈਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਜਿਸ ਦਾ ਖਰਚਾ ਕੰਪਨੀ ਵਲੋਂ ਦਿੱਤਾ ਜਾਵੇਗਾ।ਨਿਗਮ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੰਪਨੀ ਭਵਿੱਖ ਵਿੱਚ ਵੀ ਕੂੜਾ ਨਹੀਂ ਚੁੱਕਦੀ ਤਾਂ ਕੰਪਨੀ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …