ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਗਵਾਈ ਹੇਠ ਚੱਲ ਰਹੀ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਅਵਤਾਰ ਸਿੰਘ ਧਾਲੀਵਾਲ ਐਸ.ਐਚ.ਓ ਥਾਣਾ ਸਦਰ ਸਮਾਣਾ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਆਪਣੇ ਸੰਬੋਧਨ ਵਿੱਚ ਉਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਉਨਾਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਵੇਚਣ ਵਾਲੇ ਸਮੱਗਲਰ ਬਖਸ਼ੇ ਨਹੀਂ ਜਾਣਗੇ।ਇਸ ਕਾਰਜ਼ ਲਈ ਪਿੰਡ ਦੇ ਪਤਵੰਤਿਆਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ।ਉਹਨਾਂ ਨੇ ਬੱਚਿਆਂ ਨੂੰ ਮੋਟਰਸਾਈਕਲ ‘ਤੇ ਸਟੰਟ ਕਰਨ ਦੀ ਬਜ਼ਾਏ ਆਪਣਾ ਸਾਰਾ ਧਿਆਨ ਪੜਾਈ ਵੱਲ ਲਗਾਉਣ ਲਈ ਕਿਹਾ।ਸਕੂਲ ਪ੍ਰਿੰਸੀਪਲ ਰਵਿੰਦਰ ਕੌਰ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਅਕੈਡਮੀ ਦੇ ਕੌਂਸਲਰ ਬਿਕਰਮਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਇਸ ਪ੍ਰੋਗਰਾਮ ਪਿੰਡ ਫਤਿਹਗੜ੍ਹ ਛੰਨਾ ਤੋਂ ਗੁਰਨੈਬ ਸਿੰਘ, ਕੁਲਦੀਪ ਸਿੰਘ, ਗੁਰਮੇਲ ਸਿੰਘ ਜਵੰਦਾ ਵੀ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …